ਖੇਤੀਬਾੜੀ

ਪੀ.ਏ.ਯੂ ਕਿਸਾਨ ਕਲੱਬ ਦੀ ਹੋਈ ਮਹੀਨਾਵਾਰ ਮੀਟਿੰਗ

Published

on

ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਪੀ.ਏ.ਯੂ. ਕਿਸਾਨ ਕਲੱਬ ਰਜਿ: ਦੀ ਮਹੀਨਾਵਾਰ ਮੀਟਿੰਗ ਹੋਈ। ਇਸ ਮੀਟਿੰਗ ਵਿੱਚ 50 ਦੇ ਕਰੀਬ ਅਗਾਂਹਵਧੂ ਕਿਸਾਨਾਂ ਨੇ ਹਿੱਸਾ ਲਿਆ। ਮੀਟਿੰਗ ਦੀ ਸ਼ੁਰੂਆਤ ਡਾ. ਕੁਲਦੀਪ ਸਿੰਘ ਨੇ ਮੈਂਬਰ ਸਹਿਬਾਨ ਦਾ ਸਵਾਗਤ ਕਰਕੇ ਅਤੇ ਕਲੱਬ ਦੀਆਂ ਗਤੀਵਿਧੀਆਂ ਜਾਣ ਕੇ ਕੀਤੀ। ਇਸ ਤੋਂ ਬਾਅਦ ਕੀਟ ਵਿਗਿਆਨ ਵਿਭਾਗ ਦੇ ਡਾ. ਯੁਵਰਾਜ ਸਿੰਘ ਪਾਂਧਾ ਨੇ ਕਿਸਾਨਾਂ ਨੰੰੂ ਕੀਟਾਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ।

ਇਸ ਤੋਂ ਬਾਅਦ ਖੇਤੀ ਜੰਗਲਾਤ ਵਿਭਾਗ ਦੇ ਡਾ. ਨਵਨੀਤ ਕੌਰ ਨੇ ਕਿਸਾਨਾਂ ਨੂੰ ਰਵਾਇਤੀ ਖੇਤੀ ਫਸਲਾਂ ਤੋਂ ਇਲਾਵਾ ਰੁੱਖਾਂ ਅਤੇ ਇਹਨਾਂ ਦੀ ਪੈਦਾਵਾਰ ਤੋਂ ਹੋਣ ਵਾਲੇ ਮੁਨਾਫੇ ਬਾਰੇ ਦਸਿਆ। ਵੈਟਨਰੀ ਅਤੇ ਪਸ਼ੂ ਪਾਲਣ ਪਸਾਰ ਸਿਖਿਆਂ ਵਿਭਾਗ ਦੇ ਮੂੱਖੀ ਡਾ. ਰਾਕੇਸ਼ ਕੁਮਾਰ ਨੇ ਪਸ਼ੂਆਂ ਨੂੰ ਹੋਣ ਵਾਲੀਆਂ ਬਿਮਾਰੀਆ ਦੀ ਰੋਕਥਾਮ ਅਤੇ ਠੰਡ ਤੋਂ ਬਚਾਉਣ ਦੇ ਢੰਗਾ ਬਾਰੇ ਦਸਿਆ। ਇਸ ਤੋਂ ਬਾਅਦ ਫਲ ਵਿਗਿਆਨ ਵਿਭਾਗ ਦੇ ਡਾ. ਜਸਵਿੰਦਰ ਸਿੰਘ ਬਰਾੜ ਨੇ ਸਰਦੀਆਂ ਵਿਚ ਬਾਗਾਂ ਦੀ ਸਾਂਭ-ਸੰਭਾਲ ਅਤੇ ਫਲਾਂ ਦੇ ਗੁਣਾਂ ਤੋਂ ਜਾਣੂ ਕਰਵਾਇਆ।

ਆਖਿਰ ਵਿੱਚ ਅਗਾਂਹਵਧੂ ਕਿਸਾਨ ਗੁਰਦੀਪ ਸਿੰਘ ਨੇ ਆਏ ਹੋਏ ਕਿਸਾਨਾਂ ਨੂੰ ਸਿਹਤਮੰਦ ਜੀਵਨ ਬਾਰੇ ਜਾਣਕਾਰੀ ਦਿੱਤੀ। ਸ.ਅਮਰਿੰਦਰ ਸਿੰਘ ਪੁਨੀਆ ਨੇ ਸਾਰੇ ਆਏ ਹੋਏ ਮੈਂਬਰ ਸਹਿਬਾਨ ਦਾ ਧੰਨਵਾਦ ਕੀਤਾ। ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਇਸ ਪ੍ਰੋਗਰਾਮ ਦੇ ਨਿਰਦੇਸ਼ਕ ਅਤੇ ਡਾ. ਲਵਲੀਸ਼ ਗਰਗ ਇਸ ਪ੍ਰੋਗਰਾਮ ਦੇ ਕੁਆਰਡਿਨੇਟਰ ਰਹੇ।

Facebook Comments

Trending

Copyright © 2020 Ludhiana Live Media - All Rights Reserved.