ਪੰਜਾਬ ਨਿਊਜ਼

ਕਿਸਾਨ ਕਲੱਬ ਦੇ ਮਹਿਲਾ ਵਿੰਗ ਦਾ ਮਾਸਿਕ ਪ੍ਰੋਗਰਾਮ ਪਿੰਡ ਅਯਾਲੀ ਖੁਰਦ ਵਿੱਚ ਹੋਇਆ

Published

on

ਲੁਧਿਆਣਾ  : ਪੀ.ਏ.ਯੂ. ਦੇ ਕਿਸਾਨ ਕਲੱਬ (ਮਹਿਲਾ ਵਿੰਗ) ਦਾ ਇੱਕ ਰੋਜ਼ਾ ਮਹੀਨਾਵਾਰ ਸਿਖਲਾਈ ਪ੍ਰੋਗਰਾਮ ਪਿੰਡ ਅਯਾਲੀ ਖੁਰਦ, ਜ਼ਿਲਾ ਲੁਧਿਆਣਾ ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇ ਤੇ ਕਿਸਾਨ ਕਲੱਬ (ਮਹਿਲਾ ਵਿੰਗ) ਦੇ ਕੋਆਰਡੀਨੇਟਰ ਡਾ. ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ 150 ਕਿਸਾਨ ਬੀਬੀਆਂ ਨੇ ਭਾਗ ਲਿਆ। ਉਹਨਾਂ ਨੇ ਖੇਤੀ ਸਹਾਇਕ ਧੰਦਿਆਂ ਨੂੰ ਮੁੱਖ ਕਿੱਤੇ ਵਜੋਂ ਅਪਣਾ ਕੇ ਚੰਗਾ ਮੁਨਾਫਾ ਕਮਾਉਣ ਉੱਤੇ ਜੋਰ ਦਿੱਤਾ ।

ਇਸ ਮੌਕੇ ਤੇ ਡਾ. ਕਿਰਨ ਗਰੋਵਰ ਨੇ ਮਾਨਸੂਨ ਰੁੱਤ ਵਿੱਚ ਸਹੀ ਖੁਰਾਕ ਪ੍ਰਬੰਧ ਸੰਬੰਧੀ ਜਰੂਰੀ ਨੁਕਤੇ ਸਾਂਝੇ ਕੀਤੇ। ਇਸ ਮੌਕੇ ਤੇ ਸ਼੍ਰੀਮਤੀ ਅਨੀਤਾ ਗੋਇਲ, ਜਾਇਕਾ, ਜਗਰਾਉਂ ਨੇ ਚਨਾ ਮਸਾਲਾ ਰੈਸੇਪੀ ਤਿਆਰ ਕਰਨ ਦੀ ਪ੍ਰੈਕਟੀਕਲ ਜਾਣਕਾਰੀ ਸਾਂਝੀ ਕੀਤੀ। ਇਸ ਸਿਖਲਾਈ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਸ਼੍ਰੀਮਤੀ ਕਮਲਜੋਤ ਕੌਰ, ਪਿ੍ਰੰਸੀਪਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਅਯਾਲੀ ਖੁਰਦ, ਜ਼ਿਲਾ ਲੁਧਿਆਣਾ ਅਤੇ ਵਿਸ਼ੇਸ਼ ਮਹਿਮਾਨ ਵਜੋਂ ਸ਼੍ਰੀਮਤੀ ਲਖਵਿੰਦਰ ਕੌਰ ਰਿਆੜ ਨੇ ਸ਼ਿਰਕਤ ਕੀਤੀ।

ਇਸ ਮੌਕੇ ਤੇ ਕਿਸਾਨ ਕਲੱਬ (ਮਹਿਲਾ ਵਿੰਗ) ਦੇ ਮੈਂਬਰਾਂ ਵੱਲੋਂ ਤੀਆਂ ਦਾ ਤਿਉਹਾਰ ਵਿਸ਼ੇਸ਼ ਤੌਰ ਤੇ ਮਨਾਇਆ ਗਿਆ। ਜਿਸ ਵਿੱਚ ਡਾ. ਰੁਪਿੰਦਰ ਕੌਰ ਨੇ ਤੀਆਂ ਦੇ ਤਿਉਹਾਰ ਦੀ ਮਹਤੱਤਾ ਬਾਰੇ ਚਾਨਣਾ ਪਾਇਆ। ਕਲੱਬ ਦੀ ਪ੍ਰਧਾਨ ਸ਼੍ਰੀਮਤੀ ਜਗਵਿੰਦਰ ਕੌਰ ਅਤੇ ਕਲੱਬ ਦੇ ਅਗਾਂਹਵਧੂ ਮੈਂਬਰ ਸ਼੍ਰੀਮਤੀ ਗੁਰਦੇਵ ਕੌਰ ਦਿਓਲ ਅਤੇ ਸ਼੍ਰੀਮਤੀ ਭੁਪਿੰਦਰ ਕੌਰ ਉਚੇਚੇ ਤੌਰ ਤੇ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋਏ। ਇਸ ਮੌਕੇ ਤੇ ਪੇਂਡੂ ਸੁਆਣੀਆਂ ਨੇ ਹੱਥਾਂ ਤੇ ਮਹਿੰਦੀ ਲਗਾਕੇ, ਸਿਰ ਤੇ ਫੁਲਕਾਰੀ ਸਜਾਕੇ, ਹਰੀਆਂ-ਲਾਲ ਵੰਗਾਂ ਪਾ ਕੇ, ਬੋਲੀਆਂ ਅਤੇ ਗਿੱਧਾ ਪਾ ਕੇ ਇਹਨਾਂ ਪਲਾਂ ਨੂੰ ਯਾਦਗਾਰੀ ਬਣਾ ਦਿੱਤਾ।

Facebook Comments

Trending

Copyright © 2020 Ludhiana Live Media - All Rights Reserved.