Connect with us

ਪੰਜਾਬ ਨਿਊਜ਼

ਮੁੜ ਬਦਲੇਗਾ ਮੌਸਮ ਦਾ ਮਿਜਾਜ਼ ! ਪੱਛਮੀ ਗੜਬੜੀ ਦੇ ਚਲਦਿਆਂ ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਪਵੇਗਾ ਮੀਂਹ

Published

on

The mood of the weather will change again! Due to western disturbance, there will be rain in these states including Punjab

ਮੌਸਮ ਵਿਭਾਗ ਦੇ ਮੁਤਾਬਕ ਇੱਕ ਨਵੀਂ ਪੱਛਮੀ ਗੜਬੜੀ 30 ਮਾਰਚ ਤੱਕ ਪੱਛਮੀ ਹਿਮਾਲਿਆ ਤੱਕ ਪਹੁੰਚ ਜਾਵੇਗਾ। ਜਿਸ ਨਾਲ ਬਾਰਿਸ਼ ਦਾ ਨਵਾਂ ਦੌਰ ਸ਼ੁਰੂ ਹੋਵੇਗਾ। ਇਸ ਸਿਸਟਮ ਨਾਲ ਪੰਜਾਬ, ਹਰਿਆਣਾਤੇ ਦੇਸ਼ ਦੇ ਕਈ ਹਿੱਸਿਆਂ ਨੂੰ ਕਵਰ ਕਰ ਸਕਦਾ ਹੈ। ਅਗਲੇ 24 ਘੰਟਿਆਂ ਪੱਛਮੀ ਹਿਮਾਲਿਆ ਤੇ ਅਰੁਣਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਤੇ ਬਰਫ਼ਬਾਰੀ ਹੋਣ ਦੀ ਉਮੀਦ ਹੈ।

ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਮੁਤਾਬਕ ਅਰੁਣਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਦੇ ਕਈ ਹਿੱਸਿਆਂ ਵਿੱਚ ਅਜੇ ਵੀ ਬਾਰਿਸ਼ ਸਮੇਤ ਬਰਫਬਾਰੀ ਦੀ ਸੰਭਾਵਨਾ ਹੈ । ਮੀਂਹ ਸਮੇਤ ਹਲਕੀ ਬਰਫ਼ਬਾਰੀ ਅਗਲੇ ਕੁਝ ਦਿਨਾਂ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ, ਕੁਝ ਦਿਨਾਂ ਦੀ ਗਰਮੀ ਤੋਂ ਬਾਅਦ, 31 ਮਾਰਚ ਤੋਂ ਫਿਰ ਤੋਂ ਬਾਰਿਸ਼ ਹੋਣ ਦੀ ਸੰਭਾਵਨਾ ਹੈ ਅਤੇ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਹੇਠਾਂ ਆ ਸਕਦਾ ਹੈ।

Facebook Comments

Trending