ਪੰਜਾਬੀ

ਨੈਸ਼ਨਲ ਲੋਕ ਅਦਾਲਤ ਦਾ ਆਯੋਜਨ 14 ਮਈ ਨੂੰ

Published

on

ਲੁਧਿਆਣਾ :  ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ-ਰੇਖ ਹੇਠ 14 ਮਈ, 2022 ਨੂੰ ਜਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ- ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ “ਨੈਸ਼ਨਲ ਲੋਕ ਅਦਾਲਤ” ਦਾ ਆਯੋਜਨ ਕੀਤਾ ਜਾ ਰਿਹਾ ਹੈ ।

ਇਸ ਮੌਕੇ ਤੇ ਜਾਣਕਾਰੀ ਦਿੰਦੇ ਹੋਏ ਸ੍ਰੀ ਰਮਨ ਸ਼ਰਮਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਅਦਾਲਤਾਂ ਵਿੱਚ ਲੰਬਤ ਵੱਖ-ਵੱਖਾਂ ਸ਼੍ਰੇਣੀਆਂ ਜਿਵੇਂ ਕਿ    Criminal Compoundable Offences, NI Act cases under Section 138,  Money Recovery cases, Matrimonial disputes (except divorce), Other civil cases (such as rent, easmentary rights, injunction suits, specific performance suits), Complaints in Permanent Lok Adalat (Public Utility Services), Pre-Litigative cases etc. ਨਾਲ ਸਬੰਧਤ ਕੇਸ ਸੁਣਵਾਈ ਲਈ ਰੱਖੇ ਜਾਣਗੇ ।

ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਅਜਿਹੇ ਪ੍ਰੀ-ਲਿਟੀਗੇਟਿਵ ਮਾਮਲਿਆਂ ਦਾ ਨਿਪਟਾਰਾ ਵੀ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਉਪਰਾਲੇ ਕੀਤੇ ਜਾਣਗੇ ਜਿਹੜੇ ਅਜੇ ਤੱਕ ਕਿਸੇ ਅਦਾਲਤ ਵਿੱਚ ਦਾਇਰ ਨਹੀਂ ਕੀਤੇ ਗਏ ਹਨ ।

ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਜੀ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਆਪਣੇ ਝਗੜਿਆਂ ਦਾ ਨਿਪਟਾਰਾ ਲੋਕ ਅਦਾਲਤ ਦੇ ਮਾਧਿਅਮ ਰਾਹੀਂ ਕਰਵਾ ਕੇ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰੋ ।

Facebook Comments

Trending

Copyright © 2020 Ludhiana Live Media - All Rights Reserved.