ਅਪਰਾਧ
ਨੇਪਾਲੀ ਨੌਕਰ ਨੇ ਪਰਿਵਾਰ ਨੂੰ ਕੜ੍ਹੀ-ਚੌਲਾਂ ‘ਚ ਮਿਲਾ ਕੇ ਖੁਆਈ ਨਸ਼ੀਲੀ ਦਵਾਈ; ਨਕਦੀ ਤੇ ਸੋਨਾ ਲੈ ਕੇ ਫ਼ਰਾਰ
Published
3 years agoon
ਲੁਧਿਆਣਾ : ਸ਼ਹਿਰ ਦੇ ਨਾਮਵਰ ਕਾਰੋਬਾਰੀ ਅਰੁਣ ਜੈਨ ਦੇ ਘਰ ਨੂੰ ਨਿਸ਼ਾਨਾ ਬਣਾਉਂਦਿਆਂ 20 ਦਿਨ ਪਹਿਲੋਂ ਰੱਖੇ ਨੌਕਰ ਸਮੀਰ ਸੂਦ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਘਰ ਚੋਂ ਸੋਨੇ ਚਾਂਦੀ ਦੇ ਗਹਿਣੇ ,ਨਕਦੀ ਅਤੇ ਲੱਖਾਂ ਰੁਪਏ ਦੀ ਕੀਮਤ ਦਾ ਹੋਰ ਸਾਮਾਨ ਚੋਰੀ ਕਰ ਲਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲੋਂ ਮੁਲਜ਼ਮਾਂ ਨੇ ਕਾਰੋਬਾਰੀ ਅਰੁਣ ਜੈਨ ਦੀ ਬੇਟੀ ਅਤੇ ਬਜ਼ੁਰਗ ਮਾਤਾ ਨੂੰ ਨਸ਼ੀਲੀ ਵਸਤੂ ਖੁਆ ਕੇ ਬੇਹੋਸ਼ ਕੀਤਾ।
ਜਾਣਕਾਰੀ ਮੁਤਾਬਕ ਅਰੁਣ ਜੈਨ ਦੋ ਫੈਕਟਰੀਆਂ ਦੇ ਮਾਲਕ ਹਨ। ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਸਮੀਰ ਸੂਦ ਨੂੰ ਆਪਣੇ ਘਰ ਵਿੱਚ ਘਰੇਲੂ ਕੰਮ ਲਈ ਰੱਖਿਆ ਸੀ ।ਸ਼ਾਮ ਵੇਲੇ ਘਰ ਵਿੱਚ ਅਰੁਣ ਜੈਨ ਦੀ ਬਜ਼ੁਰਗ ਮਾਤਾ ਅਤੇ ਬੇਟੀ ਮੌਜੂਦ ਸੀ ।ਮੌਕਾ ਮਿਲਦੇ ਹੀ ਮੁਲਜ਼ਮ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਦਾਦੀ ਪੋਤੀ ਨੂੰ ਨਸ਼ੀਲਾ ਪਦਾਰਥ ਖੁਆ ਕੇ ਬੇਹੋਸ਼ ਕੀਤਾ ਅਤੇ ਘਰ ਦੀਆਂ ਅਲਮਾਰੀਆਂ ਵਿਚ ਪਏ ਭਾਰੀ ਮਾਤਰਾ ਵਿਚ ਸੋਨੇ ਚਾਂਦੀ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਈ। ਮੁਲਜ਼ਮਾਂ ਨੇ ਘਰ ਵਿੱਚ ਪਈਆਂ ਕਈ ਕੀਮਤੀ ਵਸਤੂਆਂ ਤੇ ਵੀ ਹੱਥ ਸਾਫ ਕਰ ਦਿੱਤਾ।
ਜਾਂਚ ਅਧਿਕਾਰੀ ਸੁਖਜੀਤ ਸਿੰਘ ਦਾ ਕਹਿਣਾ ਹੈ ਕਿ ਕਾਰੋਬਾਰੀ ਅਰੁਣ ਜੈਨ ਨੇ ਸਮੀਰ ਸੂਦ ਨੂੰ ਕੁਝ ਦਿਨ ਪਹਿਲਾਂ ਹੀ ਘਰੇਲੂ ਕੰਮ ਲਈ ਰੱਖਿਆ ਸੀ । ਕਾਰੋਬਾਰੀ ਨੇ ਨੌਕਰ ਦੀ ਪੁਲਿਸ ਵੈਰੀਫਿਕੇਸ਼ਨ ਨਹੀਂ ਕਰਵਾਈ ਅਤੇ ਉਨ੍ਹਾਂ ਕੋਲ ਨੌਕਰ ਸਬੰਧੀ ਜਾਣਕਾਰੀ ਵੀ ਬਹੁਤ ਘੱਟ ਹੈ। ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਪੁਲਿਸ ਨੇ ਸਮੀਰ ਸੂਦ ਅਤੇ ਦੋ ਅਣਪਛਾਤਿਆਂ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।
You may like
-
ਲੁਧਿਆਣਾ ਪੁਲਿਸ ਦਾ ਵੱਡਾ ਐਲਾਨ, ਦਿੱਤਾ ਜਾਵੇਗਾ 5 ਲੱਖ ਦਾ ਇਨਾਮ, ਜਾਣੋ ਕਿਉਂ…
-
ਲੁਧਿਆਣਾ ਪੁਲਿਸ ਦੀ ਨ. ਸ਼ਾ ਤ/ਸਕਰਾਂ ਖਿਲਾਫ ਕਾਰਵਾਈ, ਹੈ/ਰੋਇਨ ਸਮੇਤ 2 ਗ੍ਰਿਫਤਾਰ
-
Breaking: ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਐਂਟਰੀ ਪੁਆਇੰਟ ਕੀਤੇ ਸੀਲ, ਇਲਾਕੇ ਬਣੇ ਛਾਉਣੀਆਂ ਵਿੱਚ
-
ਪੁਲਿਸ ਦੇ ਅੜਿਕੇ ਆਏ ਭਰਾ-ਭੈਣ , ਲੋਕਾਂ ਨਾਲ ਕਰਦੇ ਸਨ ਠੱਗੀ
-
ਲੁਧਿਆਣਾ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ, SHO ਦਾ ਤਬਾਦਲਾ, ਪੜ੍ਹੋ ਸੂਚੀ
-
ਗੋਦਾਮ ‘ਚ ਭਾਰੀ ਮਾਤਰਾ ‘ਚ ਸਟੋਰ ਕੀਤੇ ਗਏ ਪਟਾਕੇ ਬਰਾਮਦ
