ਲੁਧਿਆਣਾ: ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਬਿਲਡਿੰਗ ਬ੍ਰਾਂਚ ਦੇ ਅਧਿਕਾਰੀਆਂ ਨੂੰ ਹਾਲ ਹੀ ਵਿੱਚ ਇਮਾਰਤਾਂ ਵਿਰੁੱਧ ਜਾਰੀ ਕੀਤੇ ਚਲਾਨਾਂ ਦੀ ਵਸੂਲੀ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।ਇਸ ਤੋਂ ਇਲਾਵਾ ਬਿਲਡਿੰਗ ਬਰਾਂਚ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਨਾਜਾਇਜ਼ ਇਮਾਰਤਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਕੋਈ ਵੀ ਵਿਅਕਤੀ ਮਨਜ਼ੂਰਸ਼ੁਦਾ ਬਿਲਡਿੰਗ ਪਲਾਨ ਤੋਂ ਬਿਨਾਂ ਇਮਾਰਤ ਦੀ ਉਸਾਰੀ ਨਾ ਕਰੇ।
ਇਹ ਹਦਾਇਤਾਂ ਨਗਰ ਨਿਗਮ ਕਮਿਸ਼ਨਰ ਡੇਚਲਵਾਲ ਨੇ ਮੰਗਲਵਾਰ ਨੂੰ ਨਗਰ ਨਿਗਮ ਜ਼ੋਨ ਡੀ ਦਫ਼ਤਰ ਵਿਖੇ ਬਿਲਡਿੰਗ ਬ੍ਰਾਂਚ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਜਾਰੀ ਕੀਤੀਆਂ। ਡੇਚਲਵਾਲ ਨੇ ਅਧਿਕਾਰੀਆਂ ਨੂੰ ਬਿਨਾਂ ਮੁਲਾਂਕਣ ਕੀਤੇ ਚਲਾਨਾਂ ਦਾ ਮੁਲਾਂਕਣ ਮੁਕੰਮਲ ਕਰਨ ਅਤੇ ਬਕਾਇਆ ਰਾਸ਼ੀ ਦੀ ਵਸੂਲੀ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।ਇਮਾਰਤਾਂ ਤੋਂ ਬਕਾਇਆ ਸੀ.ਐਲ.ਯੂ ਫੀਸ ਵਸੂਲਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ। ਐਮਟੀਪੀ ਅਤੇ ਏਟੀਪੀ ਨੂੰ ਨਿਯਮਿਤ ਤੌਰ ‘ਤੇ ਸਥਿਤੀ ਦੀ ਨਿਗਰਾਨੀ ਕਰਨ ਲਈ ਨਿਰਦੇਸ਼ ਦਿੰਦੇ ਹੋਏ, ਡੇਚਲਵਾਲ ਨੇ ਕਿਹਾ ਕਿ ਉਹ ਪ੍ਰਗਤੀ ਦੀ ਜਾਂਚ ਕਰਨ ਲਈ ਹਰ 15 ਦਿਨਾਂ ਬਾਅਦ ਸਮੀਖਿਆ ਮੀਟਿੰਗਾਂ ਕਰਨਗੇ।