ਪੰਜਾਬ ਨਿਊਜ਼

ਕਿਸਾਨ ਕਮਿਸ਼ਨ ਦੇ ਨਵ-ਨਿਯੁਕਤ ਚੇਅਰਮੈਨ ਡਾ. ਸੁਖਪਾਲ ਸਿੰਘ ਨੂੰ ਵਾਈਸ ਚਾਂਸਲਰ ਵੱਲੋਂ ਵਧਾਈਆਂ

Published

on

ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ  ਪੰਜਾਬ ਰਾਜ ਕਿਸਾਨ ਕਮਿਸ਼ਨ ਦੇ ਨਵ-ਨਿਯੁਕਤ ਚੇਅਰਮੈਨ ਡਾ. ਸੁਖਪਾਲ ਸਿੰਘ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਯੋਗ ਖੇਤੀ ਅਰਥ ਸ਼ਾਸ਼ਤਰੀ ਨੂੰ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ । ਉਹਨਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸਮਝਣ, ਵਿਚਾਰਨ ਅਤੇ ਹੱਲ ਕਰਨ ਵਿੱਚ ਕਮਿਸ਼ਨ ਦੇ ਚੇਅਰਮੈਨ ਦੀ ਬਹੁਤ ਵੱਡੀ ਭੂਮਿਕਾ ਹੁੰਦੀ ਹੈ।

ਡਾ. ਸੁਖਪਾਲ ਪੀ.ਏ.ਯੂ. ਲੁਧਿਆਣਾ ਵਿੱਚ ਅਰਥ ਸ਼ਾਸ਼ਤਰ ਅਧਿਆਪਕ ਤੋਂ ਲੈ ਕੇ ਵਿਭਾਗ ਦੇ ਮੁਖੀ ਦੇ ਤੌਰ ਤੇ ਸਫਲਤਾ ਨਾਲ ਸੇਵਾਵਾਂ ਦਿੰਦੇ ਆਏ ਹਨ ਅਤੇ ਉਹਨਾਂ ਨੇ ਪੰਜਾਬ ਦੀ ਕਿਸਾਨੀ ਨੂੰ ਇੱਕ ਅਰਥ ਸ਼ਾਸ਼ਤਰੀ ਦੇ ਤੌਰ ਤੇ ਬਹੁਤ ਬਰੀਕੀ ਨਾਲ ਦੇਖਿਆ ਅਤੇ ਅਧਿਐਨ ਕੀਤਾ ਹੈ । ਡਾ. ਸੁਖਪਾਲ ਨੇ ਸੈਂਟਰ ਫਾਰ ਮੈਨੇਜਮੈਂਟ ਇਨ ਐਗਰੀਕਲਚਰ, ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ ਅਹਿਮਦਾਬਾਦ ਵਿੱਚ ਵੀ ਅਧਿਆਪਣ ਸੇਵਾਵਾਂ ਦਿੱਤੀਆਂ ਹਨ । ਹੁਣ ਤੱਕ 20 ਤੋਂ ਵੱਧ ਵੱਡੇ ਖੋਜ ਪ੍ਰੋਜੈਕਟਾਂ ਤੇ ਕੰਮ ਕਰਨ ਵਾਲੇ ਡਾ. ਸੁਖਪਾਲ ਪੰਜਾਬ ਦੇ ਮਾਨਸਾ ਜ਼ਿਲ੍ਹੇ ਨਾਲ ਸੰਬੰਧਤ ਹਨ  ।

Facebook Comments

Trending

Copyright © 2020 Ludhiana Live Media - All Rights Reserved.