Connect with us

ਪੰਜਾਬੀ

ਵੈਟਰਨਰੀ ਯੂਨੀਵਰਸਿਟੀ ਦੇ ਨਾਨ-ਟੀਚਿੰਗ ਸਟਾਫ਼ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ

Published

on

The non-teaching staff of Veterinary University opened a front against the government

ਲੁਧਿਆਣਾ : ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਸ ਯੂਨੀਵਰਸਿਟੀ ਦੇ ਨਾਨ-ਟੀਚਿੰਗ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਗਿਆ | ਮੁਲਾਜ਼ਮਾਂ ਨੇ ਯੂਨੀਵਰਸਿਟੀ ਦਾ ਕੰਮ ਕਾਜ ਠੱਪ ਕਰਕੇ ਯੂ.ਜੀ.ਸੀ. ਤਨਖ਼ਾਹ ਸਕੇਲ ਦਾ ਨੋਟੀਫਿਕੇਸ਼ਨ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ |

ਵੈਟਰਨਰੀ ਯੂਨੀਵਰਸਿਟੀ ਦੇ ਪ੍ਰਧਾਨ ਦੀਦਾਰ ਸਿੰਘ ਨੇ ਕਿਹਾ ਕਿ 6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਨਾਨ-ਟੀਚਿੰਗ ਕਰਮਚਾਰੀਆਂ ਨੂੰ ਯੂਨੀਵਰਸਿਟੀ ਵਲੋਂ ਆਪਣੇ ਕੀਤੇ ਹੋਏ ਵਾਅਦੇ ਤੋਂ ਬਾਅਦ ਵੀ ਨਵੀਂ ਤਨਖ਼ਾੇਹ ਨਾ ਦੇਣ ਕਾਰਨ ਤੇ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਤਰੱਕੀਆਂ ‘ਤੇ ਕੋਈ ਵੀ ਕਾਰਵਾਈ ਨਾ ਹੋਣ ਕਰਕੇ ਮੁਲਾਜ਼ਮਾਂ ‘ਚ ਰੋਸ ਦੀ ਲਹਿਰ ਹੈ |

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ 24 ਫ਼ਰਵਰੀ ਤੱਕ ਮੰਗਾਂ ਮੰਨਣ ਦੀ ਅਪੀਲ ਕੀਤੀ ਸੀ ਪਰ ਸਰਕਾਰ ਵਲੋਂ ਮੰਗਾਂ ਨਾ ਮੰਨੇ ਜਾਣ ਤੱਕ ਅੱਜ ਉਨ੍ਹਾਂ ਨੇ ਅਣਮਿੱਥੇ ਸਮੇਂ ਲਈ ਸੰਘਰਸ਼ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸਾਰੇ ਮੁਲਾਜ਼ਮ ਆਪਣਾ ਦਫ਼ਤਰੀ ਕੰਮ-ਕਾਜ ਛੱਡ ਕੇ ਅੱਜ ਤੋਂ ਲਗਾਤਾਰ ਪ੍ਰਬੰਧਕੀ ਬਲਾਕ/ਮੇਨ ਗੇਟ ਦੇ ਸਾਹਮਣੇ ਹੜਤਾਲ ‘ਤੇ ਬੈਠਣਗੇ |

Facebook Comments

Trending