ਖੇਤੀਬਾੜੀ

ਪੀ.ਏ.ਯੂ ਦੇ ਐੱਨ ਐੱਸ ਐੱਸ ਵਲੰਟਰੀਆਂ ਨੇ ਪਰਾਲੀ ਸੰਭਾਲ ਲਈ ਪਿੰਡਾਂ ਦੇ ਲੋਕਾਂ ਨੂੰ ਕੀਤਾ ਜਾਗਰੂਕ       

Published

on

ਲੁਧਿਆਣਾ : ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੇ ਨਿਰਦੇਸ਼ਾਂ ਅਤੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ, ਨਿਰਦੇਸ਼ਕ ਵਿਦਿਆਰਥੀ ਭਲਾਈ ਡਾ ਗੁਰਮੀਤ ਸਿੰਘ ਬੁੱਟਰ ਅਤੇ ਐੱਨ ਐੱਸ ਐੱਸ ਕੋਆਰਡੀਨੇਟਰ ਡਾ ਹਰਮੀਤ ਸਿੰਘ ਸਰਲਾਚ  ਦੀ ਯੋਗ ਅਗਵਾਈ ਹੇਠ ਪੰਜਾਬ ਦੇ ਵੱਖ ਵੱਖ ਪਿੰਡਾਂ ਵਿੱਚ ਪਰਾਲੀ ਦੀ ਸੰਭਾਲ ਸੰਬੰਧੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਅੱਜ ਲੁਧਿਆਣਾ ਜ਼ਿਲੇ ਦੇ ਪਿੰਡ ਬੋਪਾਰਾਏ ਕਲਾਂ ਤੋਂ ਕੀਤੀ ਗਈ ।

ਇਸ ਮੌਕੇ ਐੱਨ ਐੱਸ ਐੱਸ ਵਲੰਟੀਅਰਾਂ ਵੱਲੋਂ  ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਹੋਣ ਵਾਲੇ ਨੁਕਸਾਨਾਂ ਸੰਬੰਧੀ ਦੱਸਿਆ ਗਿਆ  ਇਸ ਤੋਂ ਇਲਾਵਾ  ਪਰਾਲੀ ਨੂੰ ਜ਼ਮੀਨ ਵਿੱਚ ਰੱਖਣ ਨਾਲ ਹੋਣ ਵਾਲੇ ਫ਼ਾਇਦਿਆਂ ਤੋਂ ਵੀ ਜਾਣੂ ਕਰਵਾਇਆ ਇਸ ਮੌਕੇ ਪਿੰਡ ਬੋਪਾਰਾਏ ਦੀ ਬਹੁਮੰਤਵੀ ਸਹਿਕਾਰੀ ਸੁਸਾਇਟੀ ਦੇ ਵਿਚ ਸਰਕਾਰ ਵੱਲੋਂ ਸਬਸਿਡੀ ਤੇ ਮੁਹੱਈਆ ਕਰਵਾਈ ਗਈ । ਪਰਾਲੀ ਪ੍ਰਬੰਧਨ ਨਾਲ ਸਬੰਧਤ ਮਸ਼ੀਨਰੀ ਬਾਰੇ ਵੀ ਲੋਕਾਂ ਨੂੰ ਦੱਸਿਆ ਗਿਆ ਅਤੇ ਇਸ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਉਤਸ਼ਾਹਤ ਕੀਤਾ ਗਿਆ ।

ਐੱਨ ਐੱਸ ਐੱਸ ਵਲੰਟਰੀਆਂ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਸਾਹਿਤ ਕਿਸਾਨਾਂ ਨੂੰ ਵੰਡਿਆ ਗਿਆ । ਡਾ ਕਮਲਪ੍ਰੀਤ ਕੌਰ ਬਰਾੜ ਐੱਨ ਐੱਸ ਐੱਸ ਪ੍ਰੋਗਰਾਮ ਅਫਸਰ-ਕਮ-ਪਸਾਰ ਵਿਗਿਆਨੀ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨੇ ਪਰਾਲੀ ਪ੍ਰਬੰਧਨ ਵਿਚ ਕੰਮ ਆਉਣ ਵਾਲੀਆਂ ਮਸ਼ੀਨਾਂ ਬਾਰੇ ਕਿਸਾਨਾਂ ਨੂੰ ਵਿਸਥਾਰਪੂਰਵਕ ਦੱਸਿਆ ਤੇ ਮਸ਼ੀਨਰੀ ਨਾਲ ਸਬੰਧਤ ਗੱਲਾਂ ਨੂੰ ਅੱਗੇ ਤੋਰਦਿਆਂ ਹੋਇਆਂ ਹਰੇਕ ਮਸੀਨ ਦੀ ਖੇਤ ਵਿਚ ਵਰਤੋਂ, ਢੰਗ, ਕਾਸ਼ਤ ਸੰਬੰਧੀ ਬਰੀਕੀਆਂ ਤੋਂ ਕਿਸਾਨਾਂ ਨੂੰ ਜਾਣੂ ਕਰਵਾਇਆ ।
ਪਿੰਡ ਦੇ ਉੱਦਮੀ ਕਿਸਾਨ ਸਰਦਾਰ ਗੁਰਮੇਲ ਸਿੰਘ ਨੇ ਆਪਣੇ ਖੇਤੀ ਸਬੰਧੀ ਤਜਰਬੇ ਸਾਂਝੇ ਕੀਤੇ ਅਤੇ ਆਪਣੇ ਖੇਤਾਂ ਵਿਚ ਮਲਚਰ ਅਤੇ ਉਲਟਾਵੇਂ ਹਲਾਂ ਦੀ ਵਰਤੋਂ ਸਬੰਧੀ ਵੀ ਕਿਸਾਨਾਂ ਨੂੰ ਦੱਸਿਆ । ਪਿੰਡ ਬੋਪਾਰਾਏ ਤੋਂ ਇਲਾਵਾ ਨਾਲ ਲੱਗਵੇਂ ਪਿੰਡਾਂ ਜਾਂਗਪੁਰ, ਸੁਧਾਰ, ਰਕਬਾ ਵਿੱਚ ਵੀ ਇਸ ਮੁਹਿੰਮ ਨੂੰ ਅੱਗੇ ਤੋਰਿਆ ਗਿਆ । ਇਸ ਮੌਕੇ ਐੱਨ ਐੱਸ ਐੱਸ ਪ੍ਰੋਗਰਾਮ ਅਫਸਰ ਡਾ. ਦਿਵਿਆ  ਤੋਂ ਇਲਾਵਾ ਵੱਖ ਵੱਖ ਪਿੰਡਾਂ ਦੇ ਪਤਵੰਤੇ ਸੱਜਣ ਅਤੇ ਕਿਸਾਨ  ਹਾਜ਼ਰ ਸਨ ।

Facebook Comments

Trending

Copyright © 2020 Ludhiana Live Media - All Rights Reserved.