Connect with us

ਪੰਜਾਬੀ

ਭੀੜ ਵਾਲੇ ਚੌਕਾਂ ਵਿਚ ਟ੍ਰੈਫਿਕ ਮੁਲਾਜ਼ਮਾਂ ਦੀ ਗਿਣਤੀ ਵਧਾਈ ਜਾਵੇਗੀ -ਏ.ਸੀ.ਪੀ. ਕਰਨੈਲ ਸਿੰਘ

Published

on

The number of traffic employees in congested intersections will be increased: ACP Karnail Singh

ਲੁਧਿਆਣਾ :   ਲੁਧਿਆਣਾ ਦੇ ਨਵਨਿਯੁਕਤ ਏਸੀਪੀ ਟ੍ਰੈਫਿਕ ਕਰਨੈਲ ਸਿੰਘ ਨੇ ਸ਼ਹਿਰ ਦੀ ਆਵਾਜਾਈ ਸਮੱਸਿਆ ਨੂੰ ਹੱਲ ਕਰਨ ਲਈ ਲੋਕਾਂ ਨੂੰ ਪੁਲਿਸ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਨਵਨਿਯੁਕਤ ਕਰਨੈਲ ਸਿੰਘ ਨੇ ਅੱਜ ਟ੍ਰੈਫਿਕ ਮੁਲਾਜ਼ਮਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ।

ਏਸੀਪੀ ਨੇ ਇਨ੍ਹਾਂ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਅਤੇ ਇਸ ਸੰਬੰਧੀ ਆਵਾਜਾਈ ਨੂੰ ਸ਼ਹਿਰ ਵਿਚ ਸੁਚਾਰੂ ਢੰਗ ਨਾਲ ਚਲਾਉਣ ਲਈ ਮੁਲਾਜ਼ਮਾਂ ਨੂੰ ਹਦਾਇਤਾਂ ਵੀ ਕੀਤੀਆਂ ਗਈਆਂ। ਏਸੀਪੀ ਕਰਨੈਲ ਸਿੰਘ ਨੇ ਦੱਸਿਆ ਕਿ ਸੜਕ ਤੇ ਜਦੋਂ ਐਂਬੂਲੈਂਸ ਜਾਂ ਫਾਇਰ ਬਿ੍ਗੇਡ ਦੀਆਂ ਗੱਡੀਆਂ ਆਉਂਦੀਆਂ ਹਨ ਤਾਂ ਟ੍ਰੈਫਿਕ ਮੁਲਾਜ਼ਮ ਉਨ੍ਹਾਂ ਲਈ ਰਸਤਾ ਖਾਲੀ ਕਰਵਾਉਣ ਅਤੇ ਪਹਿਲ ਦੇ ਆਧਾਰ ਤੇ ਉਨ੍ਹਾਂ ਨੂੰ ਭੀੜ ਵਿਚੋਂ ਕੱਢਣ।

ਏਸੀਪੀ ਕਰਨੈਲ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਟ੍ਰੈਫਿਕ ਸਮੱਸਿਆ ਨੂੰ ਮੁੱਖ ਰੱਖਦੇ ਹੋਏ ਟ੍ਰੈਫਿਕ ਮੁਲਾਜ਼ਮਾਂ ਦੀ ਭੀੜ ਵਾਲੇ ਚੌਕਾਂ ਵਿਚ ਗਿਣਤੀ ਵਧਾਈ ਜਾ ਰਹੀ ਹੈ ਤੇ ਕੁਝ ਸੜਕਾਂ ਤੇ ਵਨਵੇ ਸਿਸਟਮ ਵੀ ਲਾਗੂ ਕੀਤਾ ਜਾਵੇਗਾ।

Facebook Comments

Trending