ਫਗਵਾੜਾ: ਹਰ ਰੋਜ਼ ਵਿਦੇਸ਼ਾਂ ਤੋਂ ਪੰਜਾਬ ਦੇ ਨੌਜਵਾਨਾਂ ਦੀ ਮੌਤ ਦੀਆਂ ਖ਼ਬਰਾਂ ਆ ਰਹੀਆਂ ਹਨ। ਇਸੇ ਦੌਰਾਨ ਫਗਵਾੜਾ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਛਾਣ ਰਜਤ ਕੁਮਾਰ (ਉਮਰ 26) ਪੁੱਤਰ ਵਰਿੰਦਰ ਕੁਮਾਰ ਵਾਸੀ ਪ੍ਰੀਤ ਨਗਰ ਫਗਵਾੜਾ ਵਜੋਂ ਹੋਈ ਹੈ, ਜੋ ਕਰੀਬ 5 ਸਾਲ ਪਹਿਲਾਂ ਕੈਨੇਡਾ ਗਿਆ ਸੀ। ਇਹ ਹਾਦਸਾ ਕੈਨੇਡਾ ਦੇ ਬਰੈਂਪਟਨ ‘ਚ ਵਾਪਰਿਆ। ਰਜਤ ਦੀ ਮੌਤ ਤੋਂ ਬਾਅਦ ਫਗਵਾੜਾ ਦੇ ਪ੍ਰੀਤ ਨਗਰ ‘ਚ ਸੋਗ ਦਾ ਮਾਹੌਲ ਹੈ।
ਰਜਤ ਦੀ ਮੌਤ ਦੀ ਖਬਰ ਮਿਲਦੇ ਹੀ ਪਰਿਵਾਰ ਬੁਰੀ ਤਰ੍ਹਾਂ ਰੋ ਰਿਹਾ ਹੈ। ਪਰਿਵਾਰ ਨੇ ਦੱਸਿਆ ਕਿ ਰਜਤ ਚੰਗੇ ਭਵਿੱਖ ਦੀ ਭਾਲ ਵਿੱਚ ਵਿਦੇਸ਼ ਗਿਆ ਸੀ ਅਤੇ ਪਿਛਲੇ 5 ਸਾਲਾਂ ਤੋਂ ਕੈਨੇਡਾ ਵਿੱਚ ਕੰਮ ਕਰ ਰਿਹਾ ਸੀ। ਹਾਲ ਹੀ ‘ਚ ਜਦੋਂ ਉਹ ਆਪਣੀ ਕਾਰ ‘ਚ ਕੰਮ ‘ਤੇ ਜਾਣ ਲਈ ਘਰੋਂ ਨਿਕਲਿਆ ਤਾਂ ਕੈਨੇਡਾ ਦੇ ਬਰੈਂਪਟਨ ‘ਚ ਉਸ ਦੀ ਕਾਰ ਦਾ ਟਰੱਕ ਨਾਲ ਹਾਦਸਾ ਹੋ ਗਿਆ ਅਤੇ ਰਜਤ ਦੀ ਮੌਕੇ ‘ਤੇ ਹੀ ਮੌਤ ਹੋ ਗਈ।