Connect with us

ਪੰਜਾਬ ਨਿਊਜ਼

ਪੰਜਾਬ ਵਾਸੀਆਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ, ਮੌਸਮ ਵਿਭਾਗ ਨੇ ਸੁਣਾ ਦਿੱਤੀ ਚੰਗੀ ਖ਼ਬਰ

Published

on

The people of Punjab need not panic now, the weather department announced good news

ਲੁਧਿਆਣਾ : ਪੰਜਾਬ ‘ਚ ਵੱਖ-ਵੱਖ ਥਾਵਾਂ ’ਤੇ ਪਿਛਲੇ ਕੁੱਝ ਦਿਨਾਂ ਦੌਰਾਨ ਹੋਈ ਬਾਰਸ਼ ਨੇ ਸੂਬੇ ’ਚ ਹੜ੍ਹ ਵਰਗੇ ਹਾਲਾਤ ਪੈਦਾ ਕਰ ਦਿੱਤੇ ਹਨ। ਪੰਜਾਬ ਦੇ ਦਰਿਆਵਾਂ ’ਚ ਵਧੇ ਪਾਣੀ ਦੇ ਪੱਧਰ ਪਿੱਛੇ ਹਿਮਾਚਲ ਪ੍ਰਦੇਸ਼ ’ਚ ਹੋਈ ਵਰਖਾ ਹੈ। ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਮੁਤਾਬਕ ਚੰਗੀ ਖ਼ਬਰ ਇਹ ਹੈ ਕਿ ਇਸ ਹਫ਼ਤੇ ਸੂਬੇ ’ਚ ਹਲਕੀ ਤੋਂ ਦਰਮਿਆਨੀ ਬਾਰਸ਼ ਤਾਂ ਹੋ ਸਕਦੀ ਹੈ ਪਰ ਭਾਰੀ ਮੀਂਹ ਦੇ ਆਸਾਰ ਨਹੀਂ ਹਨ।

ਬੀਤੇ ਦਿਨ ਤਾਪਮਾਨ ’ਚ 4.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਸੂਬੇ ’ਚ ਸਭ ਤੋ ਵੱਧ ਤਾਪਮਾਨ ਅੰਮ੍ਰਿਤਸਰ ਦਾ 37 ਡਿਗਰੀ ਸੈਲਸੀਅਸ ਰਿਹਾ। ਦੱਸਣਯੋਗ ਹੈ ਕਿ ਪੰਜਾਬ ‘ਚ ਬੀਤੇ ਦਿਨੀਂ ਪਏ ਭਾਰੀ ਮੀਂਹ ਕਾਰਨ ਨਦੀਆਂ, ਨਾਲੇ ਪੂਰੀ ਤਰ੍ਹਾਂ ਊਫ਼ਾਨ ‘ਤੇ ਚੱਲ ਰਹੇ ਸਨ ਅਤੇ ਕਈ ਥਾਵਾਂ ਤੋਂ ਪਾਣੀ ਛੱਡਿਆ ਗਿਆ ਸੀ। ਇਸ ਕਾਰਨ ਬਹੁਤ ਸਾਰੇ ਇਲਾਕਿਆਂ ‘ਚ ਪਾਣੀ ਭਰ ਗਿਆ ਸੀ। ਭਾਰੀ ਮੀਂਹ ਕਾਰਨ ਕਈ ਜ਼ਿਲ੍ਹਿਆਂ ਲੋਕਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ।

Facebook Comments

Trending