Connect with us

ਪੰਜਾਬ ਨਿਊਜ਼

ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, 29 ਮਈ ਤੱਕ ਪਵੇਗਾ ਭਾਰੀ ਮੀਂਹ ! ਯੈਲੋ ਅਲਰਟ ਜਾਰੀ

Published

on

The people of Punjab will get relief from the heat, there will be heavy rain till May 29! Yellow alert issued

ਭਾਰਤੀ ਮੌਸਮ ਵਿਭਾਗ (IMD) ਨੇ ਅਲਰਟ ਜਾਰੀ ਕਰਦਿਆਂ ਕਿਹਾ ਕਿ ਆਉਣ ਵਾਲੇ 3 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ । ਜਿਸ ਕਾਰਨ ਮੌਸਮ ਦਾ ਮਿਜ਼ਾਜ਼ ਬਦਲੇਗਾ । ਆਉਣ ਵਾਲੇ ਦਿਨਾਂ ਵਿੱਚ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ । ਮੌਸਮ ਵਿਭਾਗ ਵੱਲੋਂ 27 ਮਈ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਵਿੱਚ 29 ਮਈ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ । ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿਚ ਮੀਂਹ ਪਵੇਗਾ।

50 ਕਿਲੋਮੀਟਰ ਦੀ ਰਫਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ । ਫਤਿਹਗੜ੍ਹ ਸਾਹਿਬ, SBS ਨਗਰ, ਲੁਧਿਆਣਾ, ਰੂਪਨਗਰ, ਜਲੰਧਰ ਅਤੇ ਹੁਸ਼ਿਆਰਪੁਰ ਵਿੱਚ ਵੀ ਮੀਂਹ ਦੇ ਨਾਲ ਗੜੇ ਪੈਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਦੀ ਗੱਲ ਕੀਤੀ ਜਾਵੇ ਤਾਂ SBS ਨਗਰ ਵਿਚ 82 MM ਮੀਂਹ ਦਰਜ ਕੀਤਾ ਗਿਆ ਹੈ । ਉੱਥੇ ਹੀ ਰੋਪੜ ਵਿੱਚ 49.5 MM, ਜਲੰਧਰ ਵਿੱਚ 36 MM, ਫਤਿਹਗੜ੍ਹ ਸਾਹਿਬ ਵਿੱਚ 19.5 MM ਅਤੇ ਲੁਧਿਆਣਾ ਵਿੱਚ 12.8 MM ਮੀਂਹ ਦਰਜ ਕੀਤਾ ਗਿਆ।

ਜੇਕਰ ਪਿਛਲੇ ਸਾਲਾਂ ਦੀ ਗੱਲ ਕੀਤੀ ਜਾਵੇ ਤਾਂ 25 ਤੋਂ 31 ਮਈ ਤੱਕ ਗਰਮੀ ਲੋਕਾਂ ਦਾ ਬੁਰਾ ਹਾਲ ਕਰ ਦਿੰਦੀ ਸੀ । 2022 ਵਿੱਚ ਮਈ ਮਹੀਨੇ ਵਿਚ ਵੱਧ ਤੋਂ ਵੱਧ ਤਾਪਮਾਨ 46 ਡਿਗਰੀ, 2021 ਵਿੱਚ 44 ਡਿਗਰੀ, 2020 ਵਿੱਚ 44 ਡਿਗਰੀ ਅਤੇ 2019 ਵਿੱਚ 45 ਡਿਗਰੀ ਤੱਕ ਪਹੁੰਚ ਗਿਆ ਸੀ ਪਰ ਇਸ ਸਾਲ ਅਜਿਹਾ ਨਹੀਂ ਹੈ । 25 ਤੋਂ 31 ਮਈ ਤੱਕ ਪੱਛਮੀ ਗੜਬੜੀ ਕਾਰਨ ਦਿਨ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।

Facebook Comments

Trending