ਖੇਡਾਂ

ਇੰਟਰਨੈਸ਼ਨਲ ਪਬਲਿਕ ਸਕੂਲ ਦੇ ਖ਼ਿਡਾਰੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

Published

on

ਲੁਧਿਆਣਾ : ਇੰਟਰਨੈਸ਼ਨਲ ਪਬਲਿਕ ਸੀ. ਸੈ.ਸਕੂਲ ਸੰਧੂ ਨਗਰ, ਲੁਧਿਆਣਾ ਦੇ ਬੱਚਿਆਂ ਨੇ ਗੁਰੂ ਨਾਨਕ ਸਟੇਡੀਅਮ ਵਿੱਰ ਬਾਸਕਿਟਬਾਲ ਪ੍ਰਤੀਯੋਗਤਾ ਵਿੱਚ ਬਹੁਤ ਵਧੀਆਂ ਪ੍ਰਦਰਸ਼ਨ ਕੀਤਾ। ਇਸ ਵਿੱਚ ਸਕੂਲ ਦੀ ਜਮਾਤ ਬਾਰ੍ਹਵੀਂ ਦੀਆਂ ਵਿਦਿਆਰਥਣਾਂ ਸ਼ਿਵਾਨੀ , ਨਿਧਿਕਾ, ਯਸ਼ਿਕਾ ਅਤੇ ਜਮਾਤ ਗਿਆਰਵੀਂ ਦੀ ਵਿਦਿਆਰਥਣ ਹਰਸ਼ਦੀਪ ਨੇ ਰਾਸ਼ਟਰੀ ਪੱਧਰ ਤੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਗੋਲਡ ਮੈਡਲ ਹਾਸ਼ਿਲ ਕੀਤੇ ।

ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜਿੰਦਰ ਸਿੰਘ ਸੰਧੂ ਅਤੇ ਸਕੂਲ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਸੁਮਨ ਅਰੋੜਾ ਨੇ ਬੱਚਿਆਂ ਨੂੰ ਇਸ ਪ੍ਰਾਪਤੀ ਤੇ ਉਹਨਾਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਉਹਨਾਂ ਨੂੰ ਉਤਸ਼ਾਹਿਤ ਕੀਤਾ ਕਿ ਅਗੋਂ ਵੀ ਆਉਣ ਵਾਲੀਆਂ ਪ੍ਰਤੀਯੇਗਤਾਵਾਂ ਵਿੱਚ ਉਹਨਾਂ ਨੂੰ ਇਸ ਤਰ੍ਹਾਂ ਹੀ ਭਾਗ ਲੈਣਾ ਚਾਹੀਦਾ ਹੈ। ਮੁੱਖ ਅਧਿਆਪਕਾ ਨੇ ਬੱਚਿਆਂ ਦੀ ਇਸ ਅਨੌਖੀ ਪ੍ਰਾਪਤੀ ਤੇ ਦੂਸਰੇ ਬੱਚਿਆਂ ਨੂੰ ਵੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

Facebook Comments

Trending

Copyright © 2020 Ludhiana Live Media - All Rights Reserved.