Connect with us

ਪੰਜਾਬ ਨਿਊਜ਼

ਪੁਲਸ ਨੂੰ ਮਿਲੀ ਸਫਲਤਾ, ਵਿਅਕਤੀ ਖਿਲਾਫ ਮਾਮਲਾ ਦਰਜ

Published

on

ਲੁਧਿਆਣਾ : ਥਾਣਾ ਦੁੱਗਰੀ ‘ਚ ਪੁਲਸ ਵਲੋਂ ਕੀਤੀ ਗਈ ਛਾਪੇਮਾਰੀ ‘ਚ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਪੁਲੀਸ ਅਨੁਸਾਰ 27 ਦਸੰਬਰ 2024 ਨੂੰ ਐਸਆਈ ਮੋਹਨ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕੀਤੀ ਸੀ। ਜਦੋਂ ਪੁਲਿਸ ਪਾਰਟੀ ਐਨਐਚ ਪੈਟਰੋਲ ਪੰਪ ਨੇੜੇ ਪਹੁੰਚੀ ਤਾਂ ਉਨ੍ਹਾਂ ਨੇ ਇੱਕ ਸ਼ੱਕੀ ਵਿਅਕਤੀ ਨੂੰ ਦੇਖਿਆ।

ਪੁਲੀਸ ਨੇ ਉਸ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 63 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਵਿਅਕਤੀ ਦੀ ਪਛਾਣ ਕਮਲਪ੍ਰੀਤ ਸਿੰਘ ਵਾਸੀ ਨਵਾਂ ਪੰਜਾਬ ਮਾਤਾ ਨਗਰ, ਜਵੱਦੀ, ਲੁਧਿਆਣਾ ਵਜੋਂ ਹੋਈ ਹੈ ਅਤੇ ਫਿਲਹਾਲ ਉਹ ਕਿਰਾਏ ‘ਤੇ ਦੁੱਗਰੀ ਵਿਖੇ ਰਹਿ ਰਿਹਾ ਸੀ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Facebook Comments

Trending