ਲੁਧਿਆਣਾ : ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਮਾਣਯੋਗ ਅਦਾਲਤ ਦੇ ਹੁਕਮਾਂ ‘ਤੇ ਇਕ ਵਿਅਕਤੀ ਨੂੰ ਭਗੌੜਾ ਕਰਾਰ ਦੇ ਕੇ ਉਸ ਖਿਲਾਫ ਮਾਮਲਾ ਦਰਜ ਕੀਤਾ ਹੈ। ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਐਸ.ਐਚ.ਓ ਹਰਮੇਸ਼ ਲਾਲ ਨੇ ਦੱਸਿਆ ਕਿ ਮਾਣਯੋਗ ਅਦਾਲਤ ਨੇ ਪੁਲਿਸ ਨੂੰ ਹੁਕਮ ਜਾਰੀ ਕੀਤੇ ਹਨ ਕਿ ਮੁਹੰਮਦ ਸ਼ਾਕਿਰ ਖਾਨ ਵਾਸੀ ਕਾਨਪੁਰ ਦੇ ਖਿਲਾਫ 6 ਜੁਲਾਈ 2023 ਨੂੰ ਅਦਾਲਤ ਵਿੱਚ ਇੱਕ ਸ਼ਿਕਾਇਤ ਵਿਚਾਰ ਅਧੀਨ ਹੈ।ਜਿਸ ‘ਚ ਮੁਹੰਮਦ ਸ਼ਾਕਿਰ ਖਾਨ ਲਗਾਤਾਰ ਅਦਾਲਤ ‘ਚ ਗੈਰ-ਹਾਜ਼ਰ ਰਹਿੰਦਾ ਹੈ, ਜਿਸ ਕਾਰਨ ਅਦਾਲਤ ਨੇ ਥਾਣਾ ਸਲੇਮ ਟਾਬਰੀ ਦੀ ਪੁਲਸ ਨੂੰ ਮੁਹੰਮਦ ਸ਼ਾਕਿਰ ਖਾਨ ਨੂੰ ਭਗੌੜਾ ਕਰਾਰ ਦੇ ਕੇ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ।ਜਿਸ ‘ਤੇ ਪੁਲਸ ਨੇ ਕਾਰਵਾਈ ਕਰਦੇ ਹੋਏ ਦੋਸ਼ੀ ਮੁਹੰਮਦ ਸ਼ਾਕਿਰ ਖਾਨ ਖਿਲਾਫ ਥਾਣਾ ਸਲੇਮ ਟਾਬਰੀ ‘ਚ ਆਈ.ਪੀ.ਸੀ ਦੀ ਧਾਰਾ 174ਏ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।