Connect with us

ਅਪਰਾਧ

ਪੇਰੇਂਟਸ ਐਸੋਸੀਏਸ਼ਨ ਦੇ ਪ੍ਰਧਾਨ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਗਲ ਵਿਚ ਪਾਇਆ ਜੁੱਤੀਆਂ ਦਾ ਹਾਰ

Published

on

The president of the parents' association put a shoelace around the neck of the district education officer

ਲੁਧਿਆਣਾ : ਸਥਾਨਕ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਵਿਚ ਪੇਰੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਲਖਵੀਰ ਸਿੰਘ ਦੇ ਗਲੇ ਵਿਚ ਜੁੱਤੀਆਂ ਦਾ ਹਾਰ ਪਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਪੁਲਿਸ ਵਲੋਂ ਵੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਅੱਜ ਜਥੇਬੰਦੀ ਦੇ ਪ੍ਰਧਾਨ ਪ੍ਰਦੀਪ ਘਈ ਆਪਣੇ ਕੁੱਝ ਸਾਥੀਆਂ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਪੁੱਜੇ ਅਤੇ ਪਹਿਲਾਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਫੁੱਲਾਂ ਦੇ ਹਾਰ ਗਲੇ ‘ਚ ਪਾਏ ਅਤੇ ਬਾਅਦ ਵਿਚ ਇਕ ਹਾਰ ਜੁੱਤੀਆਂ ਦਾ ਵੀ ਉਨ੍ਹਾਂ ਦੇ ਗਲੇ ਵਿਚ ਪਾ ਦਿੱਤਾ।

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਇਸ ਸੰਬੰਧੀ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਹੈ। ਐੱਸ.ਐੱਚ.ਓ. ਡਵੀਜ਼ਨ ਨੰ ਪੰਜ ਗੁਰਪ੍ਰੀਤ ਸਿੰਘ ਨੇ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਥਿਤ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Facebook Comments

Trending