Connect with us

ਪੰਜਾਬੀ

ਵਾਰਡ 84 ਨਿਵਾਸੀਆਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ‘ਤੇ ਹੱਲ ਕਰਵਾਈਆਂ ਜਾਣਗੀਆਂ- ਬੱਗਾ

Published

on

The problems of ward 84 residents will be addressed on priority basis - Bagga

ਲੁਧਿਆਣਾ : ਵਿਧਾਨ ਸਭਾ ਹਲਕਾ ਉਤਰੀ ਅਧੀਨ ਪੈਂਦੇ ਵਾਰਡ ਨੰਬਰ 84 ਦੇ ਵਾਸੀਆਂ ਨੂੰ ਦਰਪੇਸ਼ ਮੁਸ਼ਕਿਲਾਂ ਸੁਣਕੇ ਹੱਲ ਕਰਾਉਣ ਲਈ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੇ ਬੇਟੇ ਗੌਰਵ ਬੱਗਾ ਨੇ ਸੰਗਤ ਦਰਸ਼ਨ ਪ੍ਰੋਗਰਾਮ ਕਰਾਇਆ।

ਗੌਰਵ ਬੱਗਾ ਨੇ ਦੱਸਿਆ ਕਿ ਇਲਾਕਾ ਨਿਵਾਸੀਆਂ ਵਲੋਂ ਆਪਣੀ ਮੁਸ਼ਕਿਲਾਂ ਦੱਸੀਆਂ ਕਿ ਪੁਰਾਣੀ ਸਬਜ਼ੀ ਮੰਡੀ ਚੌਕ ਤੋਂ ਕੂਚਾ ਬੇਲੀਰਾਮ ਤੱਕ ਸੜਕ ਟੁੱਟੀ ਹੋਈ ਹੈ ਜਿਸ ਕਾਰਨ ਵਾਹਨ ਚਾਲਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਹਰ ਸੜਕ/ਗਲੀ ਦੇ ਚੌਕ ‘ਚ ਬਿਜਲੀ ਦੀਆਂ ਤਾਰਾਂ ਦੇ ਗੁੱਛੇ ਲਟਕ ਰਹੇ ਹਨ ਜਿਸ ਕਾਰਨ ਹਾਦਸਾ ਵਾਪਰ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਸੀਵਰੇਜ ਜਾਮ ਅਤੇ ਪੀਣ ਵਾਲੇ ਪਾਣੀ ਦੀ ਕਮੀ ਬਾਰੇ ਲੋਕਾਂ ਨੇ ਸ਼ਿਕਾਇਤ ਕੀਤੀ। ਉਨ੍ਹਾਂ ਦੱਸਿਆ ਕਿ ਪਹਿਲ ਦੇ ਅਧਾਰ ‘ਤੇ ਸਾਰੀਆਂ ਸਮੱਸਿਆਵਾਂ ਹੱਲ ਕਰ ਦਿੱਤੀਆਂ ਜਾਣਗੀਆਂ। ਇਸ ਮੌਕੇ ਰਵਿੰਦਰਪਾਲ ਸਿੰਘ ਰਾਜੂ, ਗੁਰਪ੍ਰੀਤ ਸਿੰਘ, ਦਰਸ਼ਨ ਸਿੰਘ ਖਾਲਸਾ, ਅੰਮਿ੍ਤਪਾਲ ਸਿੰਘ ਏ. ਪੀ., ਬੇਅੰਤ ਖੇੜਾ ਆਦਿ ਹਾਜ਼ਰ ਸਨ।

Facebook Comments

Trending