Connect with us

ਪੰਜਾਬ ਨਿਊਜ਼

ਪੰਜਾਬ ਬੋਰਡ ਇਸ ਦਿਨ ਐਲਾਨੇਗਾ 8ਵੀਂ ਜਮਾਤ ਦਾ ਨਤੀਜਾ !

Published

on

The Punjab Board will announce the 8th class result on this day!

ਲੁਧਿਆਣਾ : ਪੰਜਾਬ ਬੋਰਡ 8ਵੀਂ ਦੀ ਪ੍ਰੀਖਿਆ ‘ਚ ਬੈਠੇ ਵਿਦਿਆਰਥੀਆਂ ਦੇ ਨਤੀਜਿਆਂ ਦੀ ਉਡੀਕ ਜਲਦ ਹੀ ਖਤਮ ਹੋ ਸਕਦੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲ 2022-23 ਲਈ ਅੱਠਵੀਂ ਜਮਾਤ ਲਈ ਲਈਆਂ ਗਈਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਕਿਸੇ ਵੀ ਸਮੇਂ ਐਲਾਨੇ ਜਾਣ ਦੀ ਸੰਭਾਵਨਾ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਨਤੀਜਾ ਇਸੇ ਹਫ਼ਤੇ ਐਲਾਨਿਆ ਜਾ ਸਕਦਾ ਹੈ।

ਪੰਜਾਬ ਬੋਰਡ 8ਵੀਂ ਜਮਾਤ ਦੇ ਨਤੀਜਿਆਂ ਦਾ ਜਲਦ ਹੀ ਪ੍ਰੈੱਸ ਕਾਨਫਰੰਸ ਕਰ ਕੇ ਰਸਮੀ ਐਲਾਨ ਕਰ ਸਕਦਾ ਹੈ। ਇਸ ਪ੍ਰੈਸ ਕਾਨਫਰੰਸ ਵਿੱਚ ਨਤੀਜਿਆਂ ਅਤੇ ਟਾਪਰਾਂ ਆਦਿ ਸਬੰਧੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਇਸ ਦੇ ਨਾਲ ਹੀ PSEB ਵੱਲੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਦੇ ਨਤੀਜੇ ਦੇਖਣ ਲਈ ਲਿੰਕ ਨੂੰ ਅਗਲੇ ਦਿਨ ਅਧਿਕਾਰਤ ਵੈੱਬਸਾਈਟ ‘ਤੇ ਐਕਟੀਵੇਟ ਕੀਤਾ ਜਾ ਸਕਦਾ ਹੈ।

Facebook Comments

Trending