Connect with us

ਪੰਜਾਬ ਨਿਊਜ਼

ਪੰਜਾਬ ਸਿੱਖਿਆ ਵਿਭਾਗ ਨੇ ਸੂਬੇ ਦੇ ਸਕੂਲਾਂ ਨੂੰ ਲੈ ਕੇ ਜਾਰੀ ਕੀਤੇ ਇਹ ਵੱਡੇ ਹੁਕਮ

Published

on

The Punjab Education Department has issued these major orders regarding the schools of the state

ਲੁਧਿਆਣਾ : ਪੰਜਾਬ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ’ਚ ਦਾਖਲਾ ਵਧਾਉਣ ਲਈ ਇਸ ਸਾਲ ਵੀ ਦਾਖਲਾ ਮੁਹਿੰਮ ਚਲਾਉਣ ਲਈ ਕਿਹਾ ਹੈ। ਹਾਲਾਂਕਿ ਸਕੂਲਾਂ ਨੇ ਪਹਿਲਾਂ ਆਪਣੇ ਪੱਧਰ ’ਤੇ ਹੀ ਦਾਖਲਾ ਸ਼ੁਰੂ ਕਰ ਦਿੱਤਾ ਸੀ ਪਰ ਗਾਈਡਲਾਈਨਸ ਦੇ ਇੰਤਜ਼ਾਰ ਵਿਚ ਸਨ। ਵਿਭਾਗ ਵੱਲੋਂ ਅੱਜ ਤੋਂ ਸੈਸ਼ਨ 2023-24 ਲਈ ਰਸਮੀ ਦਾਖਲਾ ਮੁਹਿੰਮ ਸ਼ੁਰੂ ਕਰਨ ਲਈ ਕਿਹਾ ਹੈ, ਜਿਸ ਦੀ ਸ਼ੁਰੂਆਤ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਕਿਸੇ ਸਕੂਲ ਤੋਂ ਕੀਤੀ ਜਾਵੇਗੀ।

ਪਿਛਲੇ ਸਾਲ ਇਸ ਦਾਖਲਾ ਮੁਹਿੰਮ ਕਾਰਨ ਪ੍ਰੀ-ਪ੍ਰਾਇਮਰੀ ਤੋਂ 12ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਵਿਚ ਹਰ ਸਾਲ ਲਗਭਗ 10 ਫੀਸਦੀ ਵਾਧਾ ਦੇਖਣ ਨੂੰ ਮਿਲਿਆ ਹੈ। ਸਕੂਲਾਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਆਪਣੇ ਸਕੂਲਾਂ ਦੀਆਂ ਵਿਸ਼ੇਸ਼ਤਾਵਾਂ ਨੂੰ ਦਰਸਾਉਂਦੇ ਹੋਏ ਪੋਸਟਰ, ਵੀਡੀਓ ਸ਼ਾਰਟ ਫਿਲਮ, ਦਾਖਲਾ ਥੀਮ ਸਾਂਗ ਤਿਆਰ ਕਰਵਾ ਕੇ ਵਿਦਿਆਰਥੀਆਂ, ਮਾਪਿਆਂ ਅਤੇ ਸੰਸਥਾਵਾਂ, ਸਰਪੰਚ, ਆਂਗਣਵਾੜੀ ਮੈਂਬਰਾਂ, ਆਸ਼ਾ ਵਰਕਰਾਂ ਦੇ ਵਟ੍ਹਸਐਪ ਗਰੁੱਪ ’ਚ ਸ਼ੇਅਰ ਕੀਤੇ ਜਾਣ .

ਸਕੂਲਾਂ ਨੂੰ ਨਿਰਦੇਸ਼ ਮਿਲੇ ਹਨ ਕਿ ਦਾਖਲਾ ਵਧਾਉਣ ਲਈ ਸਕੂਲ ਅਕੈਡਮਿਕ ਅਤੇ ਸਹਿ-ਅਕੈਡਮਿਕ ਪ੍ਰਾਪਤੀਆਂ ਦੱਸਦੇ ਹੋਏ ਫੈਂਪਲੇਟ ਅਤੇ ਹੋਰਡਿੰਗਸ ਤਿਆਰ ਕਰਵਾਏ ਜਾਣ। ਨਾਲ ਹੀ ਗਲੀਆਂ, ਬਾਜ਼ਾਰਾਂ, ਬਿਜਲੀ ਦੇ ਖੰਭਿਆਂ ’ਤੇ ਲਗਾਇਆ ਜਾਵੇ। ਧਾਰਮਿਕ ਥਾਵਾਂ ’ਤੇ ਵੀ ਇਸ ਸਬੰਧੀ ਐਲਾਨ ਕੀਤਾ ਜਾਵੇ। ਪ੍ਰਚਾਰ ਲਈ ਵਿਦਿਆਰਥੀਆਂ ਨੂੰ ਸਕੂਲ ਲਿਆਉਣ ਵਾਲੇ ਆਟੋ ਅਤੇ ਹਰ ਵਾਹਨਾਂ ’ਤੇ ਫਲੈਕਸ ਲਗਾਏ ਜਾਣ।

Facebook Comments

Trending