ਪੰਜਾਬੀ
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਕੂਲਾਂ ਨੂੰ ਸਖ਼ਤ ਦਿਸ਼ਾ ਨਿਰਦੇਸ਼ ਕੀਤੇ ਜਾਰੀ
Published
2 years agoon

ਲੁਧਿਆਣਾ : ਸਕੂਲਾਂ ’ਚ ਦਾਖ਼ਲੇ ਲਈ ਬਣਾਏ ਗਏ ਨਿਯਮਾਂ ਦੇ ਉਲਟ ਜਾ ਕੇ ਜ਼ਿਆਦਾ ਵਿਦਿਆਰਥੀ ਦਾਖ਼ਲ ਕਰਨ ਵਾਲੇ ਨਿੱਜੀ ਸਕੂਲਾਂ ’ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਤਿੱਖੀ ਨਜ਼ਰ ਹੈ। ਇਹੀ ਕਾਰਨ ਹੈ ਕਿ ਬੋਰਡ ਨੇ ਅਜਿਹੇ ਸਕੂਲਾਂ ਨੂੰ ਪੱਤਰ ਜਾਰੀ ਕਰ ਕੇ ਦੋ-ਟੁਕ ਕਹਿ ਦਿੱਤਾ ਹੈ ਕਿ ਭਵਿੱਖ ’ਚ ਸਕੂਲ ’ਚ ਬਿਨਾਂ ਬੁਨਿਆਦੀ ਢਾਂਚੇ ਅਤੇ ਸ਼ਰਤਾਂ ਪੂਰੀਆਂ ਕੀਤੇ ਜ਼ਿਆਦਾ ਦਾਖ਼ਲ ਕੀਤੇ ਗਏ ਵਿਦਿਆਰਥੀਆਂ ਦੇ ਦਾਖ਼ਲੇ ਨੂੰ ਖਾਰਿਜ ਕਰ ਦਿੱਤਾ ਜਾਵੇਗਾ ਅਤੇ ਸਕੂਲ ਖ਼ਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ।
ਬੋਰਡ ਦੀ ਚੇਅਰਪਰਸਨ ਸਤਬੀਰ ਬੇਦੀ ਨੇ ਕੁਆਲਿਟੀ ਭਰਪੂਰ ਸਿੱਖਿਆ ਨੂੰ ਪਹਿਲ ਦਿੰਦੇ ਹੋਏ ਕਿਹਾ ਕਿ ਹੁਣ ਜਿਨ੍ਹਾਂ ਸੰਸਥਾਵਾਂ ਦੇ ਵਿੱਦਿਅਕ ਸੈਸ਼ਨ 2023-24 ਦੌਰਾਨ ਵਾਧੂ ਸੈਕਸ਼ਨ ਲਈ ਕੇਸ ਪ੍ਰਾਪਤ ਹੋਣਗੇ। ਉਨ੍ਹਾਂ ਨੂੰ ਮਾਨਤਾ ਪ੍ਰਾਪਤ ਨਿਯਮਾਂ ਮੁਤਾਬਕ ਹੀ ਮੰਨਿਆ ਜਾਵੇਗਾ ਅਤੇ ਬੁਨਿਆਦੀ ਢਾਂਚੇ ਅਤੇ ਸ਼ਰਤਾਂ ਨੂੰ ਪੂਰਾ ਨਾ ਕਰਨ ਵਾਲੇ ਸਕੂਲਾਂ ਦੇ ਮਾਮਲਿਆਂ ਨੂੰ ਬਿਨਾਂ ਵਿਚਾਰੇ ਖਾਰਿਜ ਕਰ ਦਿੱਤਾ ਜਾਵੇਗਾ।
ਪੀ. ਐੱਸ. ਈ. ਬੀ. ਵਲੋਂ ਜਾਰੀ ਪੱਤਰ ’ਚ ਕਿਹਾ ਗਿਆ ਹੈ ਕਿ ਆਮ ਕਰ ਕੇ ਦੇਖਿਆ ਗਿਆ ਹੈ ਕਿ ਸਕੂਲਾਂ ’ਚ ਵਿਦਿਆਰਥੀਆਂ ਦੇ ਦਾਖ਼ਲੇ ਦਾ ਸ਼ਡਿਊਲ ਖ਼ਤਮ ਹੋਣ ਤੋਂ ਬਾਅਦ ਕਈ ਸੰਸਥਾਵਾਂ ਮਾਨਤਾ ਪ੍ਰਾਪਤ ਨਿਯਮਾਂ ਦੀ ਉਲੰਘਣਾ ਕਰ ਕੇ ਮਨਜ਼ੂਰ ਗਿਣਤੀ ਤੋਂ ਵੱਧ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਦੇ ਭਵਿੱਖ ਦਾ ਹਵਾਲਾ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਇਕ ਵਾਧੂ ਸੈਕਸ਼ਨ ਦੀ ਮੰਗ ਕਰਦੀਆਂ ਹਨ।
You may like
-
ਨਵੇਂ ਸੈਸ਼ਨ ਦੀ ਸ਼ੁਰੂਆਤ ਤੋਂ ਬਾਅਦ ਸਕੂਲਾਂ ਨੂੰ ਸਖ਼ਤ ਹਦਾਇਤਾਂ, ਜੇਕਰ ਕੋਈ ਲਾਪਰਵਾਹੀ ਹੋਈ ਤਾਂ…
-
PSEB ਦੇ ਵਿਦਿਆਰਥੀ ਕਿਰਪਾ ਕਰਕੇ ਧਿਆਨ ਦਿਓ…ਇਹ ਕਲਾਸਾਂ ਨੂੰ ਬਦਲ ਦੇਣਗੀਆਂ 29 ਕਿਤਾਬਾਂ
-
ਵਿਦਿਆਰਥੀਆਂ ਲਈ ਖਾਸ ਖਬਰ, PSEB ਨੇ ਜਾਰੀ ਕੀਤਾ ਨੋਟੀਫਿਕੇਸ਼ਨ
-
PSEB ਨੇ ਖੋਲ੍ਹਿਆ ਰਜਿਸਟ੍ਰੇਸ਼ਨ/ਕੰਟੀਨਿਊਏਸ਼ਨ ਪੋਰਟਲ, ਫਾਰਮ ਭਰਨ ‘ਚ ਦੇਰੀ ਹੋਣ ‘ਤੇ ਲਗਾਇਆ ਜਾਵੇਗਾ ਭਾਰੀ ਜੁਰਮਾਨਾ
-
B.Ed ਦਾਖਲਾ 2024: ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀ ਇਹ ਖਬਰ ਜ਼ਰੂਰ ਪੜ੍ਹ ਲੈਣ
-
ਪੰਜਾਬ ਦੇ ਇਹਨਾਂ ਸਕੂਲਾਂ ਵਿੱਚ ਦਾਖਲਾ ਲੈਣ ਵਾਲਿਆਂ ਲਈ ਅਹਿਮ ਖਬਰ, ਸ਼ਡਿਊਲ ਜਾਰੀ