Connect with us

ਖੇਤੀਬਾੜੀ

ਸੂਬੇ ‘ਚ ਝੋਨੇ ਦੀ ਖ਼ਰੀਦ ਅੱਜ ਤੋਂ ਹੋਵੇਗੀ ਸ਼ੁਰੂ, ਸਰਕਾਰ ਦਾ ਦਾਅਵਾ ਹਰ ਦਾਣਾ ਖਰੀਦਿਆ ਜਾਵੇਗਾ

Published

on

The purchase of paddy in the state will start from today, the government claims that every grain will be purchased

‘ਆਪ’ ਸਰਕਾਰ ਵੱਲੋਂ ਆਪਣੇ ਕਾਰਜਕਾਲ ਵਿੱਚ ਝੋਨੇ ਦੀ ਪਹਿਲੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਨੇ 187 ਲੱਖ ਮੀਟਰਿਕ ਟਨ ਝੋਨੇ ਦੀ ਸਰਕਾਰੀ ਖ਼ਰੀਦ ਦੇ ਪ੍ਰਬੰਧ ਮੁਕੰਮਲ ਕਰ ਲਏ ਹਨ। ਪੰਜਾਬ ਵਿਚ ਇਸ ਵਾਰ 30.84 ਲੱਖ ਹੈਕਟੇਅਰ ਰਕਬੇ ਵਿਚ ਝੋਨੇ ਦੀ ਬਿਜਾਈ ਹੋਈ ਹੈ। ਇਸ ਵਾਰ ਪੰਜਾਬ ਸਰਕਾਰ ਨੇ 200 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕਰਨ ਦਾ ਟੀਚਾ ਮਿਥਿਆ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਝੋਨੇ ਦੀ ਖ਼ਰੀਦ ਲਈ 36,999 ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਟ ਜਾਰੀ ਕਰ ਦਿੱਤੀ ਹੈ ।

ਪਿਛਲੇ ਸਾਲ 181 ਲੱਖ ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਗਈ ਸੀ। ਇਸ ਵਾਰ ਪਹਿਲਾਂ ਮੌਸਮ ਜ਼ਿਆਦਾ ਗਰਮ ਰਹਿਣ ਅਤੇ ਬਾਅਦ ਵਿਚ ਬੇਮੌਸਮੇ ਮੀਂਹ ਕਾਰਨ ਇਸ ਵਾਰ ਝੋਨੇ ਦੇ ਝਾੜ ਦੇ ਘਟਣ ਵੀ ਸੰਭਾਵਨਾ ਬਣੀ ਹੋਈ ਹੈ, ਜਦੋਂ ਕਿ ਇਸ ਵਾਰ ਪਿਛਲੇ ਸਾਲ ਨਾਲੋਂ ਝੋਨੇ ਹੇਠ ਰਕਬਾ ਵਧਿਆ ਹੈ । ਮਾਲਵਾ ਖੇਤਰ ਵਿੱਚ ਕਰੀਬ ਇੱਕ ਹਫਤਾ ਰੁਕ ਕੇ ਝੋਨੇ ਦੀ ਕਟਾਈ ਸ਼ੁਰੂ ਹੋਵੇਗੀ ਜਿਸ ਤੋਂ ਬਾਅਦ ਹੀ ਫ਼ਸਲ ਦਾਣਾ ਮੰਡੀਆਂ ਵਿੱਚ ਆਵੇਗੀ। ਝੋਨੇ ਦੀ ਖਰੀਦ ਲਈ ਪੰਜਾਬ ਮੰਡੀ ਬੋਰਡ ਨੇ ਸਾਰੇ ਪ੍ਰਬੰਧ ਕਰਨ ਦਾ ਦਾਅਵਾ ਕੀਤਾ ਹੈ।

ਪੰਜਾਬ ਮੰਡੀ ਬੋਰਡ ਦੇ ਜੀਐੱਮ ਕੁਲਦੀਪ ਸਿੰਘ ਬਰਾੜ ਅਨੁਸਾਰ ਝੋਨੇ ਦੀ ਖਰੀਦ ਲਈ ਸੂਬੇ ਅੰਦਰ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਦਾਣਾ ਮੰਡੀਆਂ ਦੀ ਸਾਫ਼ ਸਫਾਈ ਦਾ ਕੰਮ ਹੋ ਗਿਆ ਹੈ ਜਦੋਂ ਕਿ ਰਾਤ ਸਮੇਂ ਲਾਇਟਾਂ ਅਤੇ ਕਿਸਾਨਾਂ ਦੀ ਸਹੂਲਤ ਦੇ ਹਰ ਪ੍ਰਬੰਧ ਮੰਡੀਆਂ ਵਿਚ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ 200 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਮਿਥਿਆ ਹੈ। ਬਰਾੜ ਨੇ ਦੱਸਿਆ ਕਿ ਝੋਨੇ ਦੀ ਖਰੀਦ ਲਈ ਸੂਬੇ ਵਿਚ 2168 ਖਰੀਦ ਕੇਂਦਰ ਬਣਾਏ ਗਏ ਹਨ।

Facebook Comments

Trending