ਪੰਜਾਬੀ

ਕਮਲਾ ਲੋਹਟੀਆ ਕਾਲਜ ਦੇ ਬੀਕਾਮ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ

Published

on

ਲੁਧਿਆਣਾ : ਕਮਲਾ ਲੋਹਟੀਆ ਸਨਾਤਨ ਧਰਮ ਕਾਲਜ, ਲੁਧਿਆਣਾ ਦੇ ਬੀਕਾਮ ਦੇ ਪੰਜਵੇਂ ਸਮੈਸਟਰ ਦੇ ਵਿਦਿਆਰਥੀਆਂ ਦਾ ਦਸੰਬਰ 2021 ਵਿੱਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੁਆਰਾ ਲਈਆਂ ਸਮੈਸਟਰ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਨਤੀਜਾ ਰਿਹਾ।

ਬੀਕਾਮ ਪੰਜਵੇਂ ਸਮੈਸਟਰ ਦੇ ਗੌਰਵ ਮੌਂਗਾ ਨੇ 94.50% ਅੰਕ ਪ੍ਰਾਪਤ ਕਰਕੇ ਕਾਲਜ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਆਯੂਸ਼ ਜੈਨ ਨੇ 94.17% ਅੰਕ ਪ੍ਰਾਪਤ ਕਰਕੇ ਦੂਜਾ ਅਤੇ ਪ੍ਰਬਲ ਸ਼ਰਮਾ ਨੇ 92.83% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ।

ਪ੍ਰਿੰਸੀਪਲ ਡਾ: ਰਾਜੇਸ਼ ਕੁਮਾਰ ਮਰਵਾਹਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਡਾ: ਸਰਿਤਾ ਅਗਰਵਾਲ, ਮੁਖੀ, ਕਾਮਰਸ ਅਤੇ ਮੈਨੇਜਮੈਂਟ ਵਿਭਾਗ ਦੀ ਯੋਗ ਅਗਵਾਈ ਹੇਠ ਕੰਮ ਕਰ ਰਹੇ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਕਾਲਜ ਮੈਨੇਜਮੈਂਟ ਕਮੇਟੀ ਦੇ ਕਾਰਜਕਾਰੀ ਮੁਖੀ ਸੁਨੀਲ ਅਗਰਵਾਲ, ਸੰਦੀਪ ਅਗਰਵਾਲ,ਸੰਦੀਪ ਜੈਨ, ਬ੍ਰਿਜ ਮੋਹਨ ਰਲਹਨ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

Facebook Comments

Trending

Copyright © 2020 Ludhiana Live Media - All Rights Reserved.