Connect with us

ਪੰਜਾਬੀ

ਮਾਲਵਾ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸੋ ਪ੍ਰਤੀਸ਼ਤ

Published

on

The result of class XII of Malwa school was 100%

ਲੁਧਿਆਣਾ : ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਡਲ ਗਰਾਮ ਲੁਧਿਆਣਾ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤਾ ਗਿਆ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ । ਇਸ ਸਬੰਧੀ ਪਰਮਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੀ ਦੂਜੀ ਟਰਮ ਦਾ ਨਤੀਜਾ ਸਕੂਲ ਦਾ ਬਹੁਤ ਹੀ ਵਧੀਆ ਰਿਹਾ। ਸਾਰੇ ਹੀ ਵਿਦਿਆਰਥੀ ਬਹੁਤ ਵਧੀਆ ਅੰਕ ਪ੍ਰਾਪਤ ਕਰਕੇ ਬਾਰ੍ਹਵੀਂ ਜਮਾਤ ਵਿੱਚੋਂ ਪਾਸ ਹੋਏ ।

ਸਕੂਲ ਪ੍ਰਿੰਸੀਪਲ ਕਰਨਜੀਤ ਸਿੰਘ ਨੇ ਸਕੂਲ ਵਿੱਚੋਂ ਪਹਿਲੇ ਸਥਾਨ ਤੇ ਆਉਣ ਵਾਲੇ ਵਿਦਿਆਰਥੀ ਸਾਹਿਲਪ੍ਰੀਤ ਸਿੰਘ ,ਜਿਸ ਨੇ ਸਪੋਰਟਸ ਵਿੰਗ ਦੇ ਹੋਣ ਦੇ ਬਾਵਜੂਦ 87.80%ਅੰਕ ਪ੍ਰਾਪਤ ਕਰਕੇ ਕਾਮਰਸ ਗਰੁੱਪ ਵਿੱਚੋਂ ਪਹਿਲਾ ਦਰਜਾ ਹਾਸਲ ਕੀਤਾ। ਦੂਜੇ ਤੇ ਤੀਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀ ਮੋਹਿਤ ਰਾਜ (427/500 )ਅਤੇ ਰਾਜਬੀਰ ਸਿੰਘ (425/500) ਨੂੰ ਮੁਬਾਰਕਬਾਦ ਦਿੱਤੀ।

Facebook Comments

Trending