ਪੰਜਾਬੀ

ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਫਾਰ ਵੂਮੈਨ ਦਾ ਨਤੀਜਾ ਰਿਹਾ ਸ਼ਾਨਦਾਰ

Published

on

ਲੁਧਿਆਣਾ : ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਫਾਰ ਵੂਮੈਨ, ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਬੀਬੀਏ ਦੂਜੇ ਸਮੈਸਟਰ ਦੀ ਪ੍ਰੀਖਿਆ ਵਿਚ ਵਧੀਆ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ । ਟੈਰੀ ਨਿਜ਼ਰ ਨੇ 82.90% ਅੰਕ ਪ੍ਰਾਪਤ ਕਰਕੇ ਕਾਲਜ ਵਿਚ ਪਹਿਲਾ, ਯਸ਼ਿਕਾ ਮਨਚੰਦਾ ਨੇ 80.90% ਅੰਕ ਪ੍ਰਾਪਤ ਕਰਕੇ ਕਾਲਜ ਵਿਚ ਦੂਜਾ, ਸ਼ਵੇਤਾ ਸਿੰਘ ਨੇ 77.45% ਅੰਕ ਪ੍ਰਾਪਤ ਕਰਕੇ ਕਾਲਜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ ।

ਸ੍ਰੀ ਨੰਦ ਕੁਮਾਰ ਜੈਨ ਪ੍ਰਧਾਨ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ । ਕਾਲਜ ਦੀ ਪਿ੍ੰਸੀਪਲ ਡਾ(ਸ੍ਰੀਮਤੀ) ਸਰਿਤਾ ਬਹਿਲ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਵਿਚ ਇਕਾਗਰ ਅਤੇ ਇਕਸਾਰ ਰਹਿਣ ਲਈ ਪ੍ਰੇਰਿਤ ਕੀਤਾ । ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸ੍ਰੀ ਸੁਖਦੇਵ ਰਾਜ ਜੈਨ, ਸ੍ਰੀ ਵਿਪਨ ਕੁਮਾਰ ਜੈਨ ਸੀਨੀਅਰ ਮੀਤ ਪ੍ਰਧਾਨ ਨੇ ਹੋਰ ਅਧਿਆਪਕਾਂ ਵੱਲੋਂ ਕੀਤੀ ਗਈ ਮਿਹਨਤ ਦੀ ਸ਼ਲਾਘਾ ਕੀਤੀ।

Facebook Comments

Trending

Copyright © 2020 Ludhiana Live Media - All Rights Reserved.