ਪੰਜਾਬੀ

ਦੇਵਕੀ ਦੇਵੀ ਜੈਨ ਕਾਲਜ ਫਾਰ ਵੂਮੈਨ ਦਾ ਨਤੀਜਾ ਰਿਹਾ ਸ਼ਾਨਦਾਰ

Published

on

ਲੁਧਿਆਣਾ : ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ 2021-22 ਸੈਸ਼ਨ ਵਿਚ ਬੈਚਲਰ ਆਫ਼ ਕਾਮਰਸ-5ਵੇਂ ਸਮੈਸਟਰ ਦੀ ਪ੍ਰੀਖਿਆ ਵਿਚ ਵਧੀਆ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ। ਸ਼ਰੂਤੀ ਕਾਲੜਾ ਨੇ 97 ਫ਼ੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚੋ 10ਵਾਂ ਅਤੇ ਕਾਲਜ ਵਿਚ ਪਹਿਲਾ ਸਥਾਨ ਹਾਸਲ ਕੀਤਾ। ਨੇਹਾ ਗੋਇਲ ਨੇ 96.17 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਨੰਦਨੀ ਤੇ ਸੋਲੋਨੀ ਨੇ 96 ਫ਼ੀਸਦੀ ਅੰਕ ਲੈ ਕੇ ਕਾਲਜ ਚੋਂ ਤੀਜਾ ਸਥਾਨ ਹਾਸਲ ਕੀਤਾ ।

ਕਾਲਜ ਪ੍ਰਿੰਸੀਪਲ ਡਾ ਸਰਿਤਾ ਬਹਿਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਆਉਣ ਵਾਲੇ ਸਮੈਸਟਰ ਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਖਦੇਵ ਰਾਜ ਜੈਨ, ਪ੍ਰਧਾਨ ਨੰਢ ਕੁਮਾਰ ਜੈਨ, ਵਿਪਨ ਕੁਮਾਰ ਜੈਨ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ‘ਤੇ ਵਧਾਈ ਦਿੱਤੀ।

Facebook Comments

Trending

Copyright © 2020 Ludhiana Live Media - All Rights Reserved.