Connect with us

ਪੰਜਾਬੀ

ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਰਿਹਾ ਸ਼ਾਨਦਾਰ

Published

on

The result of Malwa Central College of Education was excellent

ਲੁਧਿਆਣਾ : ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੂਮੈਨ, ਲੁਧਿਆਣਾ ਦੀਆਂ ਬੀ.ਐੱਡ.ਚੌਥਾ (2021-23) ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਕਾਲਜ ਵਿੱਚੋਂ ਅਮਨਪ੍ਰੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।

ਦਿਲਪ੍ਰੀਤ ਕੌਰ, ਪ੍ਰਿਅੰਕਾ ਅਤੇ ਅਕਸ਼ਿਤਾ ਨੇ ਕਾਲਜ ਵਿੱਚ ਦੂਜਾ, ਤੀਜਾ ਅਤੇ ਚੌਥਾ ਸਥਾਨ ਹਾਸਲ ਕੀਤਾ ਹੈ। ਡਾ.ਸਤਵੰਤ ਕੌਰ, ਕਾਰਜਕਾਰੀ ਪ੍ਰਿੰਸੀਪਲ ਨੇ ਫੈਕਲਟੀ ਮੈਂਬਰਾਂ ਅਤੇ ਪੁਜ਼ੀਸ਼ਨ ਧਾਰਕਾਂ ਨੂੰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ।

Facebook Comments

Trending