Connect with us

ਪੰਜਾਬੀ

ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ ਦਾ ਨਤੀਜਾ ਰਿਹਾ ਸ਼ਾਨਦਾਰ

Published

on

The result of Master Tara Singh Memorial College for Women was excellent

ਲੁਧਿਆਣਾ : ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ, ਲੁਧਿਆਣਾ ਦੇ ਪੀ.ਜੀ.ਡੀ.ਸੀ.ਏ. ਸਮੈਸਟਰ ਦੂਜੇ ਦੀਆਂ ਵਿਿਦਆਂਰਥਣਾਂ ਨੇ ਪੰਜਾਬ ਯੂਨੀਵਰਸਿਟੀ,ਚੰਡੀਗੜ੍ਹ ਵੱਲੋਂ ਕਰਵਾਈ ਗਈ ਮਈ 2022 ਦੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾ ਰੋਸ਼ਨ ਕੀਤਾ। ਕਾਲਜ ਦੀ ਵਿਿਦਆਰਥਣ ਈਸ਼ੂ ਨੇ 92.7% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚੋਂ 6ਵਾਂ ਸਥਾਨ ਪ੍ਰਾਪਤ ਕੀਤਾ । ਪਵਦੀਪ ਕੋਰ ਨੇ 90.7% ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਦੂਜਾ ਤੇ ਵਿਸ਼ਾਖਾ ਨੇ 88.6% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ।

ਕਾਲਜ ਦਾ ਕੁੱਲ ਨਤੀਜਾ 100% ਰਿਹਾ। ਕਾਲਜ ਪਿੰ੍ਰਸੀਪਲ ਡਾ. ਕਿਰਨਦੀਪ ਕੋਰ ਜੀ ਅਤੇ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ. ਸਵਰਨ ਸਿੰਘ ,ਸਕੱਤਰ ਸ. ਗਰੁਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰ ਸਾਹਿਬਾਨਾਂ ਨੇ ਵਿਿਦਆਰਥਣਾਂ ਦੀ ਅਣਥੱਕ ਮਿਹਨਤ ਅਤੇ ਸਟਾਫ਼ ਮੈਂਬਰਾਂ ਦੀ ਯੋਗ ਅਗਵਾਈ ਦੀ ਸ਼ਲਾਘਾ ਕਰਦਿਆਂ ਉਹਨਾਂ ਦੇ ਸ਼ਾਨਦਾਰ ਭਵਿੱਖ ਦੀ ਕਾਮਨਾ ਕੀਤੀ।

Facebook Comments

Trending