ਪੰਜਾਬੀ

ਰਾਮਗੜ੍ਹੀਆ ਗਰਲਜ਼ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

Published

on

ਲੁਧਿਆਣਾ :  ਰਾਮਗੜ੍ਹੀਆ ਗਰਲਜ਼ ਕਾਲਜ, ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਲਈਆਂ ਗਈਆਂ ਬੀਸੀਏ ਦੂਜੇ ਸਮੈਸਟਰ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਆਰਤੀ ਨੇਗੀ ਅਤੇ ਤਰਨਜੋਤ ਕੌਰ ਨੇ 78.25% ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਕਾਲਜ ਵਿਚ ਗੁਰਜੀਤ ਕੌਰ, ਰਾਜ ਨੰਦਨੀ ਅਤੇ ਕਰਮਜੀਤ ਕੌਰ ਨੇ 75.5% ਅੰਕਾਂ ਨਾਲ ਦੂਜਾ ਅਤੇ ਖੁਸ਼ਬੂ ਨੇ 74.5% ਅੰਕਾਂ ਨਾਲ ਕਾਲਜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ।

ਪ੍ਰਿੰਸੀਪਲ ਡਾ ਰਾਜੇਸ਼ਵਰ ਪਾਲ ਕੌਰ ਨੇ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨ ਵਿਭਾਗ ਦੇ ਮੁਖੀ ਸ੍ਰੀ ਰਤਨ ਦੀਪ ਚਾਵਲਾ ਅਤੇ ਉਨ੍ਹਾਂ ਦੀ ਟੀਮ ਨੂੰ ਇਸ ਸਫਲਤਾ ‘ਤੇ ਵਧਾਈ ਦਿੱਤੀ। ਉਨ੍ਹਾਂ ਅੱਗੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਸ਼ਾਨਦਾਰ ਨਤੀਜੇ ‘ਤੇ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸ ਰਣਜੋਧ ਸਿੰਘ ਅਤੇ ਜਨਰਲ ਸਕੱਤਰ ਸ ਗੁਰਚਰਨ ਸਿੰਘ ਲੋਟੇ ਨੇ ਵਿਦਿਆਰਥੀਆਂ ਅਤੇ ਵਿਭਾਗ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ।

Facebook Comments

Trending

Copyright © 2020 Ludhiana Live Media - All Rights Reserved.