ਅਪਰਾਧ

ਲੁਟੇਰੇ ਨੌਜਵਾਨ ਤੋਂ ਨਕਦੀ ਤੇ ਮੋਬਾਈਲ ਲੁੱਟ ਕੇ ਹੋਏ ਫ਼ਰਾਰ

Published

on

ਲੁਧਿਆਣਾ : ਸਥਾਨਕ ਜਸਪਾਲ ਬਾਂਗਰ ਇਲਾਕੇ ਵਿਚ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਪਾਸੋਂ ਹਜ਼ਾਰਾਂ ਰੁਪਏ ਦੀ ਨਕਦੀ, ਮੋਬਾਇਲ ਅਤੇ ਹੋਰ ਸਮਾਨ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਦੀਪਕ ਕੁਮਾਰ ਵਾਸੀ ਜਸਪਾਲ ਬਾਂਗਰ ਦੀ ਸ਼ਿਕਾਇਤ ‘ਤੇ ਅਣਪਛਾਤੇ ਲੁਟੇਰਿਆਂ ਖਿਲਾਫ਼ ਕੇਸ ਦਰਜ ਕਰ ਲਿਆ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਜਸਪਾਲ ਬਾਂਗਰ ਨੇੜੇ ਆਪਣੇ ਮੋਟਰਸਾਈਕਲ ‘ਤੇ ਜਾ ਰਿਹਾ ਸੀ, ਇਹ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਲੁਟੇਰਿਆਂ ਨੇ ਉਸ ਨੂੰ ਰੋਕ ਲਿਆ ਅਤੇ ਨਕਦੀ ਦੀ ਮੰਗ ਕੀਤੀ, ਜਦੋਂ ਉਸ ਨੇ ਨਕਦੀ ਦੇਣ ਤੋਂ ਇਨਕਾਰ ਕੀਤਾ ਤਾਂ ਦੋਸ਼ੀਆਂ ਨੇ ਹਥਿਆਰ ਕੱਢ ਲਏ ਤੇ ਧਮਕੀ ਦੇ ਕੇ ਉਸ ਪਾਸੋਂ 35 ਹਜ਼ਾਰ ਦੀ ਨਕਦੀ ਮੋਬਾਇਲ ਅਤੇ ਹੋਰ ਸਾਮਾਨ ਖੋਹ ਕੇ ਫ਼ਰਾਰ ਹੋ ਗਏ।

Facebook Comments

Trending

Copyright © 2020 Ludhiana Live Media - All Rights Reserved.