ਚੰਡੀਗੜ੍ਹ: ਪੰਜਾਬ ਸਰਕਾਰ ਨੇ ਇੱਕ ਆਈਪੀਐਸ ਅਤੇ ਦੋ ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਹਾਲ ਹੀ ਵਿੱਚ ਏਜੀਟੀਐਫ ਦੇ ਏਆਈਜੀ ਗੁਰਮੀਤ ਸਿੰਘ ਚੌਹਾਨ ਨੂੰ ਫ਼ਿਰੋਜ਼ਪੁਰ ਦਾ ਐਸਐਸਪੀ ਨਿਯੁਕਤ ਕੀਤਾ ਗਿਆ ਸੀ ਪਰ ਹੁਣ ਉਨ੍ਹਾਂ ਨੂੰ ਮੁੜ ਚਾਰਜ ਸੌਂਪਿਆ ਗਿਆ ਹੈ।
3 ਆਈਆਰਬੀ ਦੇ ਕਮਾਂਡੈਂਟ ਪੀਪੀਐਸ ਅਧਿਕਾਰੀ ਭੁਪਿੰਦਰ ਸਿੰਘ ਨੂੰ ਐਸਐਸਪੀ ਫ਼ਿਰੋਜ਼ਪੁਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਮਨਜੀਤ ਸਿੰਘ ਨੂੰ ਐਸਪੀ ਇਨਵੈਸਟੀਗੇਸ਼ਨ ਫ਼ਿਰੋਜ਼ਪੁਰ ਲਾਇਆ ਗਿਆ ਹੈ।