ਪੰਜਾਬ ਨਿਊਜ਼

ਸਰਕਾਰੀ ਸਕੂਲਾਂ ਦੀਆਂ ਮੁਲਤਵੀ ਹੋਈਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, ਇਸ ਤਾਰੀਖ਼ ਤੋਂ ਹੋਣਗੀਆਂ ਸ਼ੁਰੂ

Published

on

ਲੁਧਿਆਣਾ : ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਵੀਂ ਜਮਾਤ ਦੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਹੁਣ 3 ਅਤੇ 4 ਅਗਸਤ ਨੂੰ ਹੋਣਗੀਆਂ। ਪਹਿਲਾਂ ਇਹ ਪ੍ਰੀਖਿਆਵਾਂ 10 ਜੁਲਾਈ ਅਤੇ 11 ਜੁਲਾਈ ਨੂੰ ਹੋਣੀਆਂ ਸਨ, ਪਰ ਪੰਜਾਬ ਵਿਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਇਹ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ।

ਸਿੱਖਿਆ ਬੋਰਡ ਦੇ ਉੱਪ-ਸਕੱਤਰ ਮਨਮੀਤ ਸਿੰਘ ਪਟੇਲ ਅਨੁਸਾਰ ਪੰਜਵੀਂ ਜਮਾਤ ਦੀ ਇਸ ਪ੍ਰੀਖਿਆ ਨਾਲ ਸਬੰਧਤ ਸੋਧੀ ਹੋਈ ਡੇਟਸ਼ੀਟ ਅਤੇ ਹੋਰ ਵਾਧੂ ਜਾਣਕਾਰੀ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਵੀ ਮੁਹੱਈਆ ਕਰਵਾਈ ਗਈ ਹੈ। ਇਹ ਪ੍ਰੀਖਿਆ ਸਵੇਰੇ 10:00 ਵਜੇ ਤੋਂ ਸ਼ੁਰੂ ਹੋਵੇਗੀ ਅਤੇ ਇਨ੍ਹਾਂ ਵਿਸ਼ਿਆਂ ਦੀ ਪ੍ਰੀਖਿਆ ਦਾ ਸਮਾਂ 3 ਘੰਟੇ ਦਾ ਹੋਵੇਗਾ। ਉਮੀਦਵਾਰਾਂ ਨੂੰ ਪ੍ਰਸ਼ਨ ਪੱਤਰ ਪੜ੍ਹਨ ਲਈ 15 ਮਿੰਟ ਦਾ ਵਾਧੂ ਸਮਾਂ ਦਿੱਤਾ ਜਾਂਦਾ ਹੈ।

Facebook Comments

Trending

Copyright © 2020 Ludhiana Live Media - All Rights Reserved.