Connect with us

ਧਰਮ

ਅਨੰਦਾ ਦੀ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਤੋਂ ਆਰੰਭ ਹੋਵੇਗਾ ਹੋਲਾ-ਮਹੱਲਾ ਦਾ ਦੂਜਾ ਪੜਾਅ

Published

on

The second phase of Hola-Mahalla will start from today at Sri Anandpur Sahib, the city of Ananda

ਅਨੰਦਪੁਰ ਸਾਹਿਬ : ਖ਼ਾਲਸੇ ਦੇ ਜਾਹੋ-ਜਲਾਲ ਦੇ ਪ੍ਰਤੀਕ ਹੋਲੇ-ਮਹੱਲੇ ਦੀ ਆਰੰਭਤਾ ਅੱਜ ਵੀਰਵਾਰ ਤੋਂ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਤੋਂ ਕੀਤੀ ਜਾਵੇਗੀ। ਇਸ ਤੋਂ ਪਹਿਲਾਂ 14 ਤੋਂ 16 ਮਾਰਚ ਤੱਕ ਕੀਰਤਪੁਰ ਸਾਹਿਬ ਵਿਖੇ ਹੋਲਾ-ਮਹੱਲਾ ਦਾ ਪਹਿਲਾ ਪੜਾਅ ਮਨਾਇਆ ਗਿਆ। 17 ਤੋਂ 19 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੂਜਾ ਪੜਾਅ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਇਹ ਪਾਵਨ ਤਿਉਹਾਰ ਮਨਾਇਆ ਜਾਵੇਗਾ

ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਸੰਗਤਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਹੋਰ ਗੁਰੂ ਘਰਾਂ ਵਿਚ ਦਰਸ਼ਨ-ਦੀਦਾਰੇ ਕਰ ਰਹੀਆਂ ਹਨ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਅਤੇ ਐਡੀਸ਼ਨਲ ਮੈਨੇਜਰ ਹਰਦੇਵ ਸਿੰਘ ਅਨੁਸਾਰ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ’ਚ ਪੁੱਜ ਰਹੀਆਂ ਸੰਗਤਾਂ ਦੇ ਸਵਾਗਤ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਸੰਗਤਾਂ ਲਈ ਜਿੱਥੇ ਗੁਰੂ ਘਰਾਂ ਵਿਚ ਆਸਾਨੀ ਨਾਲ ਮੱਥਾ ਟੇਕਣ ਲਈ ਯੋਗ ਪ੍ਰਬੰਧ ਕੀਤੇ ਗਏ ਹਨ, ਉਥੇ ਹੀ ਜੋੜਾ ਘਰ, ਗੱਠੜੀ ਘਰ, ਠੰਡੇ ਪਾਣੀ ਦੀਆਂ ਛਬੀਲਾਂ, ਬਿਜਲੀ, ਪਾਣੀ, ਕੜਾਹ ਪ੍ਰਸ਼ਾਦ ਦੀ ਦੇਗ, ਸਰੋਵਰਾਂ ਵਿਚ ਇਸ਼ਨਾਨ ਆਦਿ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਪ੍ਰਸ਼ਾਸਨ ਵੱਲੋਂ ਹੋਲੇ ਮਹੱਲੇ ਮੌਕੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸੰਗਤਾਂ ਦੀ ਸਹੂਲਤ ਲਈ ਟ੍ਰੈਫਿਕ ਰੂਟ ਤਿਆਰ ਕੀਤੇ ਗਏ ਹਨ ਤਾਂ ਜੋ ਸ਼ਹਿਰ ਦੇ ਅੰਦਰ ਜਾਮ ਵਾਲੀ ਸਥੀਤੀ ਪੈਦਾ ਨਾ ਹੋਵੇ। ਡਿਪਟੀ ਕਮਿਸ਼ਨਰ ਸੋਨਾਲੀ ਗਿਰੀ, ਐੱਸ. ਐੱਸ. ਪੀ. ਵਿਵੇਕਸ਼ੀਲ ਸੋਨੀ, ਮੇਲਾ ਅਫਸਰ ਐੱਸ. ਡੀ. ਐੱਮ. ਕੇਸ਼ਵ ਗੋਇਲ, ਡੀ. ਐੱਸ. ਪੀ. ਅਜੇਵੀਰ ਸਿੰਘ, ਥਾਣਾ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਸਾਰੀ ਸਥਿਤੀ ’ਤੇ ਨਜ਼ਰ ਰਖ ਰਹੇ ਹਨ।

Facebook Comments

Advertisement

Trending