ਪਾਲੀਵੁੱਡ
‘ਯਾਰ ਮੇਰਾ ਤਿੱਤਲੀਆਂ ਵਰਗਾ’ ਫ਼ਿਲਮ ਦਾ ਦੂਜਾ ਗੀਤ ‘ਨਵਾਂ ਨਵਾਂ ਪਿਆਰ’ 17 ਅਗਸਤ ਨੂੰ ਹੋਵੇਗਾ ਰਿਲੀਜ਼
Published
3 years agoon

‘ਯਾਰ ਮੇਰਾ ਤਿੱਤਲੀਆਂ ਵਰਗਾ’ ਫ਼ਿਲਮ ਆਪਣੇ ਟਰੇਲਰ ਕਾਰਨ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਫ਼ਿਲਮ ਦੇ ਟਰੇਲਰ ਨੂੰ ਯੂਟਿਊਬ ’ਤੇ ਹੁਣ ਤਕ 12 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ ਫ਼ਿਲਮ ਦਾ ਇਕ ਗੀਤ ‘ਇਕੋ ਇਕ ਦਿਲ’ ਵੀ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ, ਜਿਸ ਨੂੰ ਗਿੱਪੀ ਗਰੇਵਾਲ ਤੇ ਸੁਦੇਸ਼ ਕੁਮਾਰੀ ਨੇ ਗਾਇਆ ਸੀ।
ਹੁਣ ਫ਼ਿਲਮ ਦਾ ਦੂਜਾ ਗੀਤ ਰਿਲੀਜ਼ ਹੋਣ ਵਾਲਾ ਹੈ। ਇਸ ਗੀਤ ਦਾ ਨਾਂ ‘ਨਵਾਂ ਨਵਾਂ ਪਿਆਰ’ ਹੈ, ਜਿਹੜਾ 17 ਅਗਸਤ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਗੀਤ ਨੂੰ ਗਿੱਪੀ ਗਰੇਵਾਲ ਨੇ ਗਾਇਆ ਹੈ। ਇਸ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਹਨ ਤੇ ਮਿਊਜ਼ਿਕ ਮਿਕਸ ਸਿੰਘ ਨੇ ਦਿੱਤਾ ਹੈ।
ਗਿੱਪੀ ਗਰੇਵਾਲ ਤੇ ਤਨੂੰ ਗਰੇਵਾਲ ਪਤੀ-ਪਤਨੀ ਦੀ ਭੂਮਿਕਾ ’ਚ ਨਜ਼ਰ ਆ ਰਹੇ ਹਨ। ਗਿੱਪੀ ਗਰੇਵਾਲ ਦੀ ਭੂਮਿਕਾ ਵਿਗੜੇ ਪਤੀ ਦੀ ਦੇਖਣ ਨੂੰ ਮਿਲ ਰਹੀ ਹੈ, ਜੋ ਵਿਆਹ ਤੋਂ ਬਾਅਦ ਵੀ ਪਿਆਰ ਦੀ ਭਾਲ ਕਰ ਰਿਹਾ ਹੈ।
ਉਥੇ ਮਜ਼ੇਦਾਰ ਕਾਮੇਡੀ ਨਾਲ ਭਰਪੂਰ ਡਾਇਲਾਗਸ ਨਾਲ ਟਰੇਲਰ ਭਰਿਆ ਪਿਆ ਹੈ। ਭਾਵੇਂ ਉਹ ਗਿੱਪੀ ਗਰੇਵਾਲ ਦੇ ਹੋਣ, ਤਨੂੰ ਗਰੇਵਾਲ ਦੇ, ਹਰਮਨ ਘੁੰਮਣ ਦੇ, ਕਰਮਜੀਤ ਅਨਮੋਲ ਦੇ ਜਾਂ ਫਿਰ ਰਾਜ ਧਾਲੀਵਾਲ ਦੇ, ਹਰ ਕਿਸੇ ਦੇ ਡਾਇਲਾਗਸ ਮਨ ਮੋਹ ਰਹੇ ਹਨ।
ਇਸ ਫ਼ਿਲਮ ਨੂੰ ਗਿੱਪੀ ਗਰੇਵਾਲ, ਰਵਨੀਤ ਕੌਰ ਗਰੇਵਾਲ ਤੇ ਆਸ਼ੂ ਮੁਨੀਸ਼ ਸਾਹਨੀ ਨੇ ਪ੍ਰੋਡਿਊਸ ਕੀਤਾ ਹੈ। ਫ਼ਿਲਮ ਵਿਕਾਸ ਵਸ਼ਿਸ਼ਟ ਨੇ ਡਾਇਰੈਕਟ ਕੀਤੀ ਹੈ, ਜਿਸ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ। ਦੁਨੀਆ ਭਰ ’ਚ ਇਹ ਫ਼ਿਲਮ 2 ਸਤੰਬਰ, 2022 ਨੂੰ ਰਿਲੀਜ਼ ਹੋਣ ਜਾ ਰਹੀ ਹੈ।
You may like
-
ਮਸ਼ਹੂਰ ਗਾਇਕ ਗਿੱਪੀ ਗਰੇਵਾਲ ਦੀ ਪਤਨੀ ਦੀ ਇਮੋਸ਼ਨਲ ਪੋਸਟ
-
ਗਿੱਪੀ ਗਰੇਵਾਲ ਨੇ ਸੰਜੇ ਦੱਤ ਨਾਲ ਕੀਤੀ ਮੁਲਾਕਾਤ, ਸਾਹਮਣੇ ਆਈਆਂ ਤਸਵੀਰਾਂ
-
ਦੁਸਹਿਰੇ ’ਤੇ ਭਰਪੂਰ ਮਨੋਜਰੰਜਨ ਲਈ ਰਿਲੀਜ਼ ਹੋਵੇਗੀ ਗਿੱਪੀ ਗਰੇਵਾਲ ਦੀ ਫ਼ਿਲਮ ‘ਮੌਜਾਂ ਹੀ ਮੌਜਾਂ’
-
100 ਕਰੋੜ ਦੀ ਪਹਿਲੀ ਪੰਜਾਬੀ ਫਿਲਮ ਕੈਰੀ ਆਨ ਜੱਟਾ 3, ਜਲਦ ਹੀ ਚੌਪਾਲ ‘ਤੇ ਹੋਵੇਗੀ ਰੀਲੀਜ਼
-
ਰੌਕਸਟਾਰ ਗਿੱਪੀ ਗਰੇਵਾਲ ਪਤਨੀ ਰਵਨੀਤ ਨਾਲ ਪਹੁੰਚੇ ਦਫ਼ਤਰ, ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਦੀਆਂ ਸਾਂਝੀਆਂ ਕੀਤੀਆਂ ਤਸਵੀਰਾਂ
-
ਬਾਣੀ ਸੰਧੂ ਨੇ ਸ਼ੇਅਰ ਕੀਤੀਆਂ ਨਵੀਆਂ ਤਸਵੀਰਾਂ, ਫੈਨਜ਼ ਲੁੱਕ ਦੇਖ ਬੋਲੇ- ਸੂਟ ‘ਚ ਹੀ ਸੋਹਣੀ ਲੱਗਦੀ….