Connect with us

ਪੰਜਾਬ ਨਿਊਜ਼

ਐੱਸਜੀਪੀਸੀ ਚੋਣਾਂ ਕਰਵਾਉਣ ਲਈ ਸਰਕਾਰ ਨੂੰ ਮੰਗ ਪੱਤਰ ਸੌਂਪਿਆ

Published

on

The SGPC submitted a memorandum to the government for holding elections

ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ 328 ਪਾਵਨ ਸਰੂਪਾਂ ਬਾਰੇ ਮਾਮਲਾ ਦਰਜ ਕਰਕੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ, ਸਾਬਕਾ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ ਦੇ ਇੱਕ ਵਫ਼ਦ ਨੇ ਪੰਜਾਬ ਸਰਕਾਰ ਦੇ ਵਿਸ਼ੇਸ਼ ਸਕੱਤਰ ਵਰੁਣ ਰੂਜਮ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ।

ਐੱਸਜੀਪੀਸੀ ਦੇ ਐਗਜੈਕਟਿਵ ਮੈਂਬਰ ਮਿੱਠੂ ਸਿੰਘ ਕਾਹਨੇਕੇ ਅਤੇ ਜਥੇਦਾਰ ਅਮਰੀਕ ਸਿੰਘ ਸ਼ਾਹਪੁਰ ਨੇ ਦੱਸਿਆ ਕਿ ਵਫ਼ਦ ਦੇ ਮੈਂਬਰਾਂ ਵੱਲੋਂ ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਮੁਲਾਕਾਤ ਕੀਤੀ ਜਾਣੀ ਸੀ ਪਰ ਕੁੱਝ ਜ਼ਰੂਰੀ ਰੁਝੇਵਿਆਂ ਕਾਰਨ ਗ੍ਰਹਿ ਮੰਤਰੀ ਵਫ਼ਦ ਦੇ ਮੈਂਬਰਾਂ ਨੂੰ ਨਹੀਂ ਮਿਲ ਸਕੇ।

ਵਫ਼ਦ ਵਿੱਚ ਜਥੇਦਾਰ ਹਰਦੇਵ ਸਿੰਘ ਰੋਗਲਾ, ਜਥੇਦਾਰ ਮਲਕੀਅਤ ਸਿੰਘ ਚੰਗਾਲ, ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ, ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ,ਜਥੇਦਾਰ ਹਰਬੰਸ ਸਿੰਘ ਮੰਝਪੁਰ,ਜਥੇਦਾਰ ਮਨਜੀਤ ਸਿੰਘ ਬੱਪੀਆਣਾ,ਜਥੇਦਾਰ ਰਘਬੀਰ ਸਿੰਘ,ਜਥੇਦਾਰ ਕੁਲਵੰਤ ਸਿੰਘ, ਜਥੇਦਾਰ ਕੌਰ ਸਿੰਘ ਖਾਰਾ ਆਦਿ ਸ਼ਾਮਿਲ ਸਨ।

Facebook Comments

Trending