ਪੰਜਾਬੀ

ਕਲੋਨਾਈਜ਼ਰ ਐਸੋਸੀਏਸ਼ਨ ਵੱਲੋਂ ਟੋਲ ਪਲਾਜ਼ਾ ਦੇ ਬਾਹਰ ਧਰਨਾ, ਸ਼ਾਮ ਪੰਜ ਵਜੇ ਤਕ ਰਹੇਗਾ ਜਾਰੀ

Published

on

ਲੁਧਿਆਣਾ :  ਰਜਿਸਟਰੀਆਂ ,ਐਨ ਓ ਸੀ ਅਤੇ ਬਿਜਲੀ ਦੇ ਮੀਟਰ ਸ਼ੁਰੂ ਕਰਵਾਉਣ ਅਤੇ ਕੁਲੈਕਟਰ ਰੇਟ ਸਹੀ ਕਰਵਾਉਣ ਦੀਆਂ ਮੰਗਾਂ ਨੂੰ ਲੈ ਕੇ ਲੈਂਡ ਡੀਲਰ ਐਂਡ ਕਲੋਨਾਈਜ਼ਰ ਐਸੋਸੀਏਸ਼ਨ ਲਾਡੋਵਾਲ ਟੋਲ ਪਲਾਜ਼ਾ ਤੇ ਪ੍ਰਦਰਸ਼ਨ ਕਰ ਰਹੀ ਹੈ । ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਗੁਰਮੀਤ ਸਿੰਘ ਮੁੰਡੀਆਂ ਨੇ ਦੱਸਿਆ ਕਿ ਇਹ ਪ੍ਰਦਰਸ਼ਨ ਅੱਜ ਸੋਮਵਾਰ ਸ਼ਾਮ 5 ਵਜੇ ਤਕ ਚੱਲੇਗਾ।

ਉਨ੍ਹਾਂ ਆਖਿਆ ਕਿ ਇਸ ਧਰਨੇ ਵਿੱਚ ਸੂਬੇ ਦੇ ਵੱਖ ਵੱਖ ਇਲਾਕਿਆਂ ‘ਚੋਂ ਪ੍ਰਾਪਰਟੀ ਡੀਲਰ ਤਾਂ ਹਿੱਸਾ ਲੈ ਹੀ ਰਹੇ ਹਨ ਇਸ ਦੇ ਨਾਲ ਨਾਲ ਪ੍ਰਾਪਰਟੀ ਕਾਰੋਬਾਰ ਨਾਲ ਸਬੰਧਤ ਹੋਰ ਕਿੱਤਿਆਂ ਨਾਲ ਜੁੜੇ ਵਿਅਕਤੀ ਵੀ ਪ੍ਰਦਰਸ਼ਨ ਵਿੱਚ ਸ਼ਾਮਲ ਹੋ ਰਹੇ ਹਨ । ਗੁਰਮੀਤ ਮੁੰਡੀਆਂ ਨੇ ਆਖਿਆ ਕਿ ਜੇਕਰ ਜਲਦੀ ਹੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਹੋਵੇਗਾ ।

Facebook Comments

Trending

Copyright © 2020 Ludhiana Live Media - All Rights Reserved.