ਖੇਡਾਂ

ਖ਼ਾਲਸਾ ਕਾਲਜ ਫਾਰ ਵੂਮੈਨ ਦੀ ਸਾਫਟਬਾਲ ਟੀਮ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

Published

on

ਲੁਧਿਆਣਾ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਆਯੋਜਿਤ ਕੀਤੇ ਸਾਫਟਬਾਲ ਦੇ ਮੁਕਾਬਲੇ  ‘ਚ ਖ਼ਾਲਸਾ ਕਾਲਜ ਫਾਰ ਵੂਮੈਨ ਸਿਵਲ ਲਾਈਨਜ਼ ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਖ਼ਾਲਸਾ ਕਾਲਜ ਦੀਆਂ ਵਿਦਿਆਰਥਣਾਂ ਨੇ ਕੁੱਲ 7 ਗੋਲਡ ਜਿੱਤੇ। ਕੋਹਲਾਪੁਰ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ।  ਕਾਲੀਕਟ ਅਤੇ ਦਿੱਲੀ ਯੂਨੀਵਰਸਿਟੀ ਨੇ ਤੀਜਾ ਸਥਾਨ ਹਾਸਲ ਕੀਤਾ।

ਇਸ ਮੌਕੇ ਤੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ ਇਕਬਾਲ ਕੌਰ ਅਤੇ ਡਾਇਰੈਕਟਰ ਡਾ ਮੁਕਤੀ ਗਿੱਲ ਨੇ ਡਾ ਮਨਦੀਪ ਕੌਰ,  ਕੋਚ ਰਮੇਸ਼ ਕੁਮਾਰ ਅਤੇ ਸਮੂਹ ਸਰੀਰਕ ਸਿੱਖਿਆ ਵਿਭਾਗ ਦੇ ਸਟਾਫ ਨੂੰ ਉਨ੍ਹਾਂ ਦੇ ਮਹਾਨ ਯਤਨਾਂ ਲਈ ਵਧਾਈ ਦਿੱਤੀ ਅਤੇ ਵਿਦਿਆਰਥਣਾਂ ਨੂੰ ਹੱਲਾਸ਼ੇਰੀ ਦਿੱਤੀ।

Facebook Comments

Trending

Copyright © 2020 Ludhiana Live Media - All Rights Reserved.