Connect with us

ਖੇਤੀਬਾੜੀ

ਗੰਨੇ ਦੇ ਵਧੇ ਹੋਏ ਭਾਅ ਦਾ 70 ਫੀਸਦੀ ਹਿੱਸਾ ਸੂਬਾ ਸਰਕਾਰ ਕਰੇਗੀ ਸਹਿਣ

Published

on

The state government will bear 70 per cent of the increase in sugarcane prices

ਚੰਡੀਗੜ੍ਹ  : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮਿਲ ਕੇ ਨਿੱਜੀ ਖੰਡ ਮਿੱਲ ਮਾਲਕਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਫੈਸਲਾ ਲਿਆ ਕਿ ਗੰਨੇ ਦੇ ਸਟੇਟ ਐਗਰੀਡ ਪ੍ਰਾਈਸ (ਐੱਸਏਪੀ) ਵਿਚ 50 ਰੁਪਏ ਪ੍ਰਤੀ ਕੁਇੰਟਲ ਵਾਧੇ ਦਾ 30 ਫੀਸਦੀ ਹਿੱਸਾ ਪ੍ਰਾਈਵੇਟ ਖੰਡ ਮਿੱਲ ਮਾਲਕ ਜਦਕਿ ਬਾਕੀ 70 ਫੀਸਦੀ ਸੂਬਾ ਸਰਕਾਰ ਸਹਿਣ ਕਰੇਗੀ।

ਜ਼ਿਕਰਯੋਗ ਹੈ ਕਿ ਖੰਡ ਮਿੱਲਾਂ ਛੇਤੀ ਤੋਂ ਛੇਤੀ ਚਾਲੂ ਕਰਵਾਉਣ ਲਈ ਕੁਝ ਦਿਨਾਂ ਪਹਿਲਾਂ ਕਿਸਾਨਾਂ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਸੀ ਪਰ ਮਿੱਲ ਮਾਲਕ 50 ਰੁਪਏ ਪ੍ਰਤੀ ਕੁਇੰਟਲ ਦਾ ਬੋਝ ਚੁੱਕਣ ਤੋਂ ਇਨਕਾਰ ਕਰ ਰਹੇ ਸਨ।

ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਸਾਂਝੇ ਰੂਪ ਵਿਚ ਭਾਅ ਦਾ 70 ਫ਼ੀਸਦੀ ਬੋਝ ਸੂਬਾ ਸਰਕਾਰ ਤੇ 30 ਫੀਸਦੀ ਪ੍ਰਾਈਵੇਟ ਖੰਡ ਮਿੱਲ ਮਾਲਕ ਸਹਿਣ ਕਰਨਗੇ।

ਦੱਸਣਯੋਗ ਹੈ ਕਿ ਸਾਲ 2021-22 ਵਿਚ ਗੰਨੇ ਦਾ ਭਾਅ 310 ਤੋਂ ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 360 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ ਸੀ। ਹੁਣ ਗੰਨੇ ਦੇ 360 ਰੁਪਏ ਪ੍ਰਤੀ ਕੁਇੰਟਲ ਦੇ ਕੁਲ ਭਾਅ ਵਿੱਚੋਂ 325 ਰੁਪਏ ਪ੍ਰਤੀ ਕੁਇੰਟਲ ਪ੍ਰਾਈਵੇਟ ਖੰਡ ਮਿੱਲਾਂ ਅਦਾ ਕਰਨਗੇ ਜਦਕਿ ਬਾਕੀ ਰੁਪਏ 35 ਰੁਪਏ ਪ੍ਰਤੀ ਕੁਇੰਟਲ ਸਰਕਾਰੀ ਖ਼ਜ਼ਾਨੇ ਰਾਹੀਂ ਸਹਿਣ ਕੀਤਾ ਜਾਵੇਗਾ।

Facebook Comments

Advertisement

Trending