ਪੰਜਾਬ ਨਿਊਜ਼

ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਕੀਤਾ ਜਾਵੇਗਾ ਸੰਘਰਸ਼ ਤੇਜ਼ – ਮੋਰਚਾ ਆਗੂ

Published

on

ਲੁਧਿਆਣਾ : ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ (ਸਬੰਧਤ) ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ ਚੰਡੀਗਡ਼੍ਹ ਵੱਲੋਂ 20 ਜੁਲਾਈ ਦਿਨ ਬੁੱਧਵਾਰ ਨੂੰ ਦੁਪਹਿਰ 12.30 ਵਜੇ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਨੇਡ਼ੇ ਬੱਸ ਸਟੈਂਡ ਮੋਗਾ ਵਿਖੇ ਸੂਬਾਈ ਮੀਟਿੰਗ ਕੀਤੀ ਜਾ ਰਹੀ ਹੈ ।

ਇਹ ਜਾਣਕਾਰੀ ਦਿੰਦਿਆਂ ਮੋਰਚੇ ਦੇ ਸੂਬਾਈ ਕਨਵੀਨਰ ਗੁਰਜੰਟ ਸਿੰਘ ਕੋਕਰੀ ਕਲਾਂ, ਸੀਨੀਅਰ ਮੀਤ ਪ੍ਰਧਾਨ ਪਰਵੀਨ ਕੁਮਾਰ ਲੁਧਿਆਣਾ ਨੇ ਦੱਸਿਆ ਹੈ ਕਿ ਇਸ ਮੀਟਿੰਗ ਦੌਰਾਨ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ, ਸਿਵਲ ਅਤੇ ਪੁਲਸ ਪ੍ਰਸ਼ਾਸਨ ਮੋਹਾਲੀ ਵੱਲੋਂ ਜੱਥੇਬੰਦੀ ਨੂੰ 28 ਜੂਨ ਨੂੰ ਮੋਹਾਲੀ ਰੈਲੀ ਦੇ ਵੱਡੇ ਇਕੱਠ ਵਿਚ ਦਿੱਤੇ ਗਏ ਭਰੋਸੇ ਤੇ ਖਰਾ ਨਾ ਉਤਰਨ ਦੇ ਖ਼ਿਲਾਫ਼ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ।

ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਤੋਂ ਮੰਗ ਕੀਤੀ ਕਿ ਰਾਜਸਥਾਨ ਅਤੇ ਛੱਤੀਸਗੜ੍ਹ ਸਰਕਾਰਾਂ ਵਾਂਗ ਅਤੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਸਮੇਂ ਜਾਰੀ ਕੀਤੇ ਗਏ ਚੋਣ ਮੈਨੀਫੈਸਟੋ ਅਨੁਸਾਰ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ ਅਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੀਤੇ ਗਏ ਚੋਣ ਵਾਅਦੇ ਤੁਰੰਤ ਪੂਰੇ ਕੀਤੇ ਜਾਣ ।

Facebook Comments

Trending

Copyright © 2020 Ludhiana Live Media - All Rights Reserved.