Connect with us

ਧਰਮ

ਵਿਦਿਆਰਥੀਆਂ ਨੇ ਆਗਮਨ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ

Published

on

The students celebrated Agaman Purab with great devotion

ਲੁਧਿਆਣਾ : ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ, ਠੱਕਰਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਪਵਿੱਤਰ ਮੌਕੇ ਪਿੰਡ ਠੱਕਰਵਾਲ ਵਿਖੇ ਸੁਸ਼ੋਭਿਤ ਗੁਰਦੁਆਰਾ ਨਾਨਕਸਰ ਪਾਤਸ਼ਾਹੀ ਪਹਲੀ ਵਲੋਂ ਸਜਾਏ ਗਏ ਨਗਰ ਕੀਰਤਨ ਵਿਚ ਸਕੂਲ ਸਟਾਫ਼ ਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ |

ਨਗਰ ਕੀਰਤਨ ਦੌਰਾਨ ਸਕੂਲ ਦੀ ਕੀਰਤਨੀ ਟੀਮ ਨੇ ਸ਼ਬਦ ਕੀਰਤਨ ਕੀਤਾ ਅਤੇ ਧਾਰਮਿਕ ਖੇਤਰ ਵਿੱਚ ਉਨ੍ਹਾਂ ਵੱਲੋਂ ਪਾਏ ਯੋਗਦਾਨ ਤੋਂ ਸ਼ਰਧਾਲੂਆਂ ਨੂੰ ਕਵਿਤਾਵਾਂ ਰਾਹੀਂ ਨਿਹਾਲ ਕੀਤਾ ਗਿਆ। ਸਕੂਲ ਦੀ ਗੁਰਮਤ ਅਧਿਆਪਕਾ ਸ੍ਰੀਮਤੀ ਰਾਜਵੰਤ ਕੌਰ ਅਤੇ ਸੰਗੀਤ ਅਧਿਆਪਕ ਸ੍ਰੀ ਅੰਮ੍ਰਿਤਪਾਲ ਸਿੰਘ ਨੇ ਉਪਰੋਕਤ ਕਿਰਿਆਵਾਂ ਸਬੰਧੀ ਇਨ੍ਹਾਂ ਬੱਚਿਆਂ ਨੂੰ ਸੇਧ ਦਿੱਤੀ। ਇਸ ਤੋਂ ਇਲਾਵਾ ਬੱਚਿਆਂ ਵੱਲੋਂ ਵੀ ਗੱਤਕੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸੇਵਾ ਮੁਕਤ ਮੇਜਰ ਸ. ਗੁਰਚਰਨ ਸਿੰਘ ਆਹਲੂਵਾਲੀਆ, ਡਾਇਰੈਕਟਰ ਕੁਲਵਿੰਦਰ ਸਿੰਘ ਆਹਲੂਵਾਲੀਆ, ਮੈਨੇਜਰ ਸ੍ਰੀਮਤੀ ਜਸਲੀਨ ਕੌਰ ਆਹਲੂਵਾਲੀਆ ਅਤੇ ਸਕੂਲ ਮੁਖੀ ਸ੍ਰੀਮਤੀ ਕਿਰਨਜੀਤ ਕੌਰ ਨੇ ਸਾਰੇ ਵਿਦਿਆਰਥੀਆਂ, ਸਟਾਫ਼ ਅਤੇ ਬੱਚਿਆਂ ਦੇ ਮਾਪਿਆਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਨੇ ਗੁਰੂ ਸਾਹਿਬ ਜੀ ਵੱਲੋਂ ਦਿੱਤੀਆਂ ਸਿੱਖਿਆਵਾਂ ਨੂੰ ਅਪਨਾਉਣ ਲਈ ਸਾਰਿਆਂ ਨੂੰ ਪ੍ਰੇਰਿਤ ਕੀਤਾ ਅਤੇ ਉਸ ਅਨੁਸਾਰ ਜੀਵਨ ਨੂੰ ਢਾਲਣ ਦੀ ਪ੍ਰੇਰਨਾ ਵੀ ਦਿੱਤੀ ਗਈ।

Facebook Comments

Trending