Connect with us

ਪੰਜਾਬੀ

ਆਰੀਆ ਕਾਲਜ ਦੇ ਵਿਦਿਆਰਥੀਆਂ ਨੇ ਪ੍ਰੀਖਿਆ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Published

on

The students of Arya College performed brilliantly in the examination

ਲੁਧਿਆਣਾ : ਆਰੀਆ ਕਾਲਜ, ਲੁਧਿਆਣਾ ਦੇ ਐਮ.ਏ ਇਤਿਹਾਸ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਦੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਹਰਪਿੰਦਰਜੀਤ ਕੌਰ ਨੇ 88.56% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚੋਂ 8ਵਾਂ ਸਥਾਨ ਹਾਸਲ ਕੀਤਾ। ਨਵਜੋਤ ਸਿੰਘ ਨੇ 88.31% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚੋਂ 9ਵਾਂ ਸਥਾਨ ਹਾਸਲ ਕੀਤਾ ,ਸ੍ਰਿਸ਼ਟੀ ਨੇ 87.75% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚੋਂ 10ਵਾਂ ਸਥਾਨ ਹਾਸਲ ਕੀਤਾ।

ਸੱਕਤਰ ਏ. ਸੀ. ਐਮ. ਸੀ ਡਾ.ਐਸ.ਐਮ. ਸ਼ਰਮਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪ੍ਰਾਪਤੀ ‘ਤੇ ਵਧਾਈ ਦਿੱਤੀ। ਆਰੀਆ ਕਾਲਜ ਦੇ ਪ੍ਰਿੰਸੀਪਲ ਡਾ. ਸੂਖਸ਼ਮ ਆਹਲੂਵਾਲੀਆ ਨੇ ਵਿਦਿਆਰਥੀਆਂ ਦੇ ਨਾਲ-ਨਾਲ ਇਤਿਹਾਸ ਵਿਭਾਗ ਨੂੰ ਇਸ ਮਹੱਤਵਪੂਰਨ ਪ੍ਰਾਪਤੀ ‘ਤੇ ਵਧਾਈ ਦਿੰਦੇ ਹੋਏ ਕਾਮਨਾ ਕੀਤੀ ਕਿ ਭਵਿੱਖ ਵਿੱਚ ਵੀ ਅਜਿਹੇ ਪ੍ਰਦਰਸ਼ਨ ਜਾਰੀ ਰਹਿਣਗੇ। ਬੱਚਿਆ ਦੇ ਸੁਨਿਹਰੀ ਭਵਿੱਖ ਦੀ ਕਾਮਨਾ ਕਰਦੇ ਹੋਏ ਅਸ਼ੀਰਵਾਦ ਦਿੱਤਾ।

Facebook Comments

Trending