ਪੰਜਾਬੀ

BA ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

Published

on

ਲੁਧਿਆਣਾ : ਰਾਮਗੜ੍ਹੀਆ ਗਰਲਜ਼ ਕਾਲਜ ਲਈ ਇਹ ਬੇਹੱਦ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਯੂਨੀਵਰਸਿਟੀ ਵੱਲੋਂ ਬੀਏ ਤੀਜੇ ਸਮੈਸਟਰ ਦੇ ਨਤੀਜਿਆਂ ਦਾ ਐਲਾਨ ਕਰਦਿਆਂ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਨੀਲਮ ਕੁਮਾਰੀ ਨੇ 8025% ਅੰਕ ਪ੍ਰਾਪਤ ਕਰਕੇ ਕਾਲਜ ਵਿਚ ਪਹਿਲਾ, ਆਰਜ਼ੂ ਨੇ 80% ਅੰਕ ਪ੍ਰਾਪਤ ਕਰਕੇ ਦੂਜਾ ਅਤੇ ਗੁਰਜੀਤ ਕੌਰ ਨੇ 7925% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ।

ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਪਿ੍ੰਸੀਪਲ ਪ੍ਰੋ: ਜਸਪੌਲ ਕੌਰ ਨੇ ਕਿਹਾ ਕਿ ਸਾਡੇ ਵਿਦਿਆਰਥੀਆਂ ਨੇ ਸੰਸਥਾ ਦਾ ਨਾਂਅ ਰੌਸ਼ਨ ਕਰਨ ਦੀ ਪਰੰਪਰਾ ਨੂੰ ਜਾਰੀ ਰੱਖਦਿਆਂ ਸ਼ਾਨਦਾਰ ਅੰਕ ਪ੍ਰਾਪਤ ਕੀਤੇ ਹਨ |

ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸ. ਰਣਜੋਧ ਸਿੰਘ ਅਤੇ ਜਨਰਲ ਸਕੱਤਰ ਸ. ਗੁਰਚਰਨ ਸਿੰਘ ਲੋਟੇ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਫਲਤਾ ‘ਤੇ ਵਧਾਈ ਦਿੱਤੀ ਅਤੇ ਅਜਿਹੇ ਚੰਗੇ ਨਤੀਜੇ ਪ੍ਰਾਪਤ ਕਰਨ ਲਈ ਵਿਦਿਆਰਥੀਆਂ ਨੂੰ ਸੇਧ ਦੇਣ ਅਤੇ ਪ੍ਰੇਰਿਤ ਕਰਨ ਵਾਲੇ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ।

Facebook Comments

Trending

Copyright © 2020 Ludhiana Live Media - All Rights Reserved.