ਪੰਜਾਬੀ

ਬਿਜ਼ਨਸ ਕੁਇਜ਼ ਦੇ ਵਿਦਿਆਰਥੀਆਂ ਨੇ ਆਪਣੀ ਬੁੱਧੀ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ

Published

on

ਆਰੀਆ ਕਾਲਜ, ਲੁਧਿਆਣਾ ਗਰਲਜ਼ ਸੈਕਸ਼ਨ ਦੇ ਕਾਮਰਸ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਕਾਰੋਬਾਰੀ ਜਗਤ ਦੀਆਂ ਨਵੀਨਤਮ ਘਟਨਾਵਾਂ ਬਾਰੇ ਜਾਣੂ ਕਰਵਾਉਣ ਦੇ ਉਦੇਸ਼ ਨਾਲ ਇੱਕ ਵਪਾਰਕ ਕੁਇਜ਼ ਦਾ ਆਯੋਜਨ ਕੀਤਾ ਗਿਆ। ਮੁਕਾਬਲੇ ਵਿੱਚ ਲਗਭਗ 50 ਵਿਦਿਆਰਥੀਆਂ ਨੇ ਭਾਗ ਲਿਆ ਜਿਨ੍ਹਾਂ ਵਿੱਚੋਂ 20 ਵਿਦਿਆਰਥੀਆਂ ਨੂੰ ਮੁਕਾਬਲੇ ਦੇ ਆਖਰੀ ਪੜਾਅ ਲਈ ਚੁਣਿਆ ਗਿਆ। ਵਿਦਿਆਰਥੀਆਂ ਨੇ ਆਪਣੀ ਬੁੱਧੀ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਹੋਂਸਲਾ ਅਫਜ਼ਾਈ ਕੀਤੀ ਗਈ। ਕਾਮਰਸ ਵਿਭਾਗ ਦੇ ਉੱਦਮ ਦੀ ਸ਼ਲਾਘਾ ਕਰਦਿਆਂ ਡਾ. ਐੱਸ.ਐੱਮ. ਸ਼ਰਮਾ, ਸਕੱਤਰ ਏ.ਸੀ.ਐਮ.ਸੀ.ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਜੀਵਨ ਨੂੰ ਸੰਵਾਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਕਾਲਜ ਦੇ ਪ੍ਰਿੰਸੀਪਲ ਡਾ.ਸੁੂਕਸ਼ਮ ਆਹਲੂਵਾਲੀਆ ਨੇ ਵਿਦਿਆਰਥੀਆਂ ਨੂੰ ਉਤਸ਼ਾਹ ਨਾਲ ਭਾਗ ਲੈਣ ਲਈ ਵਧਾਈ ਦਿੱਤੀ ਅਤੇ ਉਹਨਾਂ ਨੂੰ ਆਪਣੇ ਯਤਨਾਂ ਨੂੰ ਪੂਰੀ ਤਨਦੇਹੀ ਨਾਲ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ।

Facebook Comments

Trending

Copyright © 2020 Ludhiana Live Media - All Rights Reserved.