Connect with us

ਪੰਜਾਬੀ

ਦੇਵਕੀ ਦੇਵੀ ਜੈਨ ਕਾਲਜ ਦੀਆਂ ਵਿਦਿਆਰਥਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

Published

on

The students of Devaki Devi Jain College gave an excellent performance

ਲੁਧਿਆਣਾ : ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਫ਼ਾਰ ਵੁਮੈਨ, ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਐਮ ਕਾਮ ਪਹਿਲਾ ਸਮੈਸਟਰ ਦੀ ਪ੍ਰੀਖਿਆ ਵਿਚ ਵਧੀਆ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ। ਸ਼੍ਰੇਆ ਨੇ 79% ਅੰਕ ਪ੍ਰਾਪਤ ਕਰਕੇ ਕਾਲਜ ਵਿਚ ਪਹਿਲਾ, ਅਕਸ਼ਿਤਾ ਗੌਤਮ ਨੇ 78.8% ਅੰਕ ਪ੍ਰਾਪਤ ਕਰਕੇ ਕੋਲਾਜ ਵਿਚ ਦੂਜਾ, ਭਾਵਨਾ ਬਾਵਾ ਨੇ 75% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ।

ਸਰਟੀਫਿਕੇਟ ਇਨ ਈਵੈਂਟ ਮੈਨੇਜਮੈਂਟ ਦਾ ਵਿਦਿਆਰਥੀ। ਪਿ੍ਰਆਧਾ ਜੈਨ ਨੇ ਯੂਨੀਵਰਸਿਟੀ ਵਿਚ ਤੀਜਾ ਸਥਾਨ ਹਾਸਲ ਕੀਤਾ ਅਤੇ 815% ਅੰਕ ਪ੍ਰਾਪਤ ਕਰਕੇ ਕਾਲਜ ਵਿਚ ਪਹਿਲਾ ਸਥਾਨ, ਖੁਸ਼ੀ ਕੁਮਾਰੀ ਨੇ ਯੂਨੀਵਰਸਿਟੀ ਵਿਚ ਪੰਜਵਾਂ ਸਥਾਨ ਪ੍ਰਾਪਤ ਕੀਤਾ ਅਤੇ 78% ਅੰਕ ਪ੍ਰਾਪਤ ਕਰਕੇ ਕਾਲਜ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ, ਸੀਆ ਢੱਲ ਨੇ ਯੂਨੀਵਰਸਿਟੀ ਵਿਚ 8ਵਾਂ ਸਥਾਨ ਪ੍ਰਾਪਤ ਕੀਤਾ ਅਤੇ 75.5% ਅੰਕ ਪ੍ਰਾਪਤ ਕਰਕੇ ਕਾਲਜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ, ਜਸਮੀਤ ਕੌਰ ਹੁੰਦਲ ਨੇ 75% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚ 9ਵਾਂ ਸਥਾਨ ਪ੍ਰਾਪਤ ਕੀਤਾ ।

Facebook Comments

Trending