Connect with us

ਪੰਜਾਬੀ

ਦੇਵਕੀ ਦੇਵੀ ਜੈਨ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਕੀਤਾ ਵਧੀਆ ਪ੍ਰਦਰਸ਼ਨ

Published

on

The students of Devaki Devi Jain Memorial College for Women performed well

ਲੁਧਿਆਣਾ : ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਫਾਰ ਵੂਮੈਨ, ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਐੱਮਐੱਸਸੀ-ਆਈਟੀ ਦੂਜੇ ਸਮੈਸਟਰ ਦੀ ਪ੍ਰੀਖਿਆ ਚ ਵਧੀਆ ਪ੍ਰਦਰਸ਼ਨ ਕਰਕੇ ਕਾਲਜ ਦਾ ਮਾਣ ਵਧਾਇਆ ਹੈ। ਤਾਨਿਆ ਖੇੜਾ ਨੇ 84.65٪ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚੋਂ 9ਵਾਂ ਅਤੇ ਕਾਲਜ ਵਿਚੋਂ ਪਹਿਲਾ ਸਥਾਨ, ਵੈਸ਼ਾਲੀ ਨੇ 84.64٪ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚੋਂ 10ਵਾਂ ਸਥਾਨ ਪ੍ਰਾਪਤ ਕੀਤਾ । ਰੋਹਿਨੀ ਨੇ 84.16٪ ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ।

ਕਾਲਜ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸ੍ਰੀ ਸੁਖਦੇਵ ਰਾਜ ਜੈਨ, ਸ੍ਰੀ ਨੰਦ ਕੁਮਾਰ ਜੈਨ (ਪ੍ਰਧਾਨ), ਸ੍ਰੀ ਵਿਪਨ ਕੁਮਾਰ ਜੈਨ (ਸੀਨੀਅਰ ਮੀਤ ਪ੍ਰਧਾਨ), ਸ੍ਰੀ ਬਾਂਕਾ ਬਿਹਾਰੀ ਲਾਲ ਜੈਨ (ਵਾਈਸ ਪ੍ਰਧਾਨ), ਸ੍ਰੀ ਰਾਜੀਵ ਜੈਨ (ਸਕੱਤਰ), ਸ੍ਰੀ ਰਾਕੇਸ਼ ਕੁਮਾਰ ਜੈਨ ਅਤੇ ਡਾ ਸਰਿਤਾ ਬਹਿਲ ਨੇ ਪ੍ਰੀਖਿਆ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

Facebook Comments

Trending