ਪੰਜਾਬੀ

ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਦੀਆਂ ਵਿਦਿਆਰਥਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

Published

on

ਲੁਧਿਆਣਾ : ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਫਾਰ ਵੂਮੈਨ, ਲੁਧਿਆਣਾ ਦੀਆਂ ਵਿਦਿਆਰਥਣਾਂ ਨੇ B.Com ਛੇਵੇਂ ਸਮੈਸਟਰ (ਆਨਰਜ਼) ਦੀ ਪ੍ਰੀਖਿਆ ਵਿਚ ਵਧੀਆ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ। ਕਾਲਜ ਦੀਆਂ ਵਿਦਿਆਰਥਣਾਂ ਸਿਮਰਨ ਨੇ 88.5% ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿੱਚ ਤੀਜਾ ਅਤੇ ਕਾਲਜ ਵਿੱਚ ਪਹਿਲਾ ਸਥਾਨ, ਬਲਵੰਤ ਕੌਰ ਅਤੇ ਨਿਸ਼ਾਦਾ ਨੇ 87.5% ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿੱਚ ਛੇਵਾਂ ਅਤੇ ਕਾਲਜ ਵਿੱਚ ਦੂਜਾ ਸਥਾਨ ਹਾਸਲ ਕੀਤਾ।

ਸੰਜਨਾ ਵਰਮਾ ਨੇ 86.75% ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿੱਚ 9ਵਾਂ ਅਤੇ ਕਾਲਜ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ ਰਿਤਿਕਾ ਸ਼ਰਮਾ ਨੇ 86.5% ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿੱਚ 10ਵਾਂ ਅਤੇ ਕਾਲਜ ਵਿੱਚ ਚੌਥਾ ਸਥਾਨ ਪ੍ਰਾਪਤ ਕੀਤਾ। ਫਾਇਨਾਂਸ ਆਨਰਜ਼ ਦੀਆਂ ਵਿਦਿਆਰਥਣਾਂ ਰਮਨਦੀਪ ਕੌਰ ਨੇ 8525% ਅੰਕ ਪ੍ਰਾਪਤ ਕਰਕੇ ਕਾਲਜ ਵਿਚ ਪਹਿਲਾ ਸਥਾਨ, ਮੇਘਾ ਰਾਵਤ ਨੇ 84.25% ਅੰਕ ਪ੍ਰਾਪਤ ਕਰਕੇ ਦੂਜਾ ਅਤੇ ਆਰੂਸ਼ੀ ਜਿੰਦਲ ਨੇ 83.5% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ।

 

Facebook Comments

Trending

Copyright © 2020 Ludhiana Live Media - All Rights Reserved.