ਪੰਜਾਬੀ

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

Published

on

ਲੁਧਿਆਣਾ: ਗੁਰਦੁਵਾਰਾ ਫਲਾਹੀ ਸਾਹਿਬ ਵਿਖੇ ਦਸਤਾਰ ਧਾਰਮਿਕ ਮੁਕਾਬਲੇ ਕਰਵਾਏ ਗਏ। ਇਸ ਸਮਾਗਮ ਵਿੱਚ ਸ਼ਬਦ ਗਾਇਨ ਮੁਕਾਬਲੇ, ਪੇਂਟਿੰਗ ਅਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ। ਇਸ ਮੁਕਾਬਲੇ ਵਿਚ ਵੱਖ-ਵੱਖ ਸਕੂਲਾਂ ਨੇ ਭਾਗ ਲਿਆ । ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ,ਦਾਦ ਦੇ ਵਿਦਿਆਰਥੀਆਂ ਨੇ ਵੀ ਇਨ੍ਹਾਂ ਮੁਕਾਬਲਿਆਂ ਵਿਚ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਪ੍ਰਤਿਭਾ ਦਾਸ਼ਾਨਦਾਰ ਪ੍ਰਦਰਸ਼ਨ ਕੀਤਾ ।

ਸਾਰੇ ਭਾਗੀਦਾਰਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਨਿਰਧਾਰਿਤ ਰਾਗਾਂ ਦੇ ਅਧਾਰ ‘ਤੇ ਸ਼ਬਦ ਪੇਸ਼ ਕੀਤੇ ਅਤੇ ਬ੍ਰਹਮ ਮਾਹੌਲ ਦੀ ਸਿਰਜਣਾ ਕੀਤੀ। ਸਕੂਲ ਦੇ ਵਿਦਿਆਰਥੀਆਂ ਨੇ ਸ਼ਬਦ ਗਿਆਨ ਮੁਕਾਬਲੇ ਵਿੱਚ ਦਿਲਾਸਾ ਇਨਾਮ ਹਾਸਲ ਕੀਤਾ ਅਤੇ ਬਾਰ੍ਹਵੀਂ ਜਮਾਤ ਦੇ ਕਿਰਤਮਨ ਕੌਰ ਨੇ ਸ਼ੁੱਧ ਬਾਣੀ ਮੁਕਾਬਲੇ ਵਿੱਚ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇਪ੍ਰਿੰਸੀਪਲ ਮਿਸ ਅਰਚਨਾ ਸ੍ਰੀਵਾਸਤਵਾ ਨੇ ਜੇਤੂਆਂ ਨੂੰ ਵਧਾਈ ਦਿੱਤੀ ।

Facebook Comments

Trending

Copyright © 2020 Ludhiana Live Media - All Rights Reserved.