ਪੰਜਾਬੀ

ਖਾਲਸਾ ਕਾਲਜ ਦੀਆਂ ਵਿਦਿਆਰਥਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

Published

on

ਲੁਧਿਆਣਾ : ਖਾਲਸਾ ਕਾਲਜ ਫਾਰ ਵੂਮੈਨ, ਸਿਵਲ ਲਾਈਨਜ਼, ਲੁਧਿਆਣਾ ਦੀਆਂ ਵਿਦਿਆਰਥਣਾਂ ਨੇ M.Sc (ਇਨਫਰਮੇਸ਼ਨ ਟੈਕਨਾਲੋਜੀ) ਪਹਿਲੇ ਸਮੈਸਟਰ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਹਨ। ਆਰਤੀ ਕਪੂਰ ਨੇ 85.83 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ ਜਦਕਿ ਦੀਕਸ਼ਾ ਸ਼ਰਮਾ ਨੇ 84.5 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚ ਛੇਵਾਂ ਸਥਾਨ ਪ੍ਰਾਪਤ ਕੀਤਾ ਹੈ।

ਹਰਲੀਨ ਨਾਰੰਗ ਨੇ ਯੂਨੀਵਰਸਿਟੀ ਵਿਚ 7ਵਾਂ ਸਥਾਨ ਹਾਸਲ ਕਰਕੇ 84 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ ਅਤੇ ਨਵਜੋਤ ਕੌਰ ਨੇ 83.3 ਫ਼ੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚ 8ਵਾਂ ਸਥਾਨ ਹਾਸਲ ਕੀਤਾ ਹੈ । ਸੋਨਾਲੀ ਨੇ 82.66 ਫੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ‘ਚ 10ਵਾਂ ਸਥਾਨ ਹਾਸਲ ਕੀਤਾ ਹੈ। ਇਮਤਿਹਾਨ ਦੇਣ ਵਾਲੇ ਸਾਰੇ ਵਿਦਿਆਰਥੀਆਂ ਨੇ ਫਸਟ ਡਿਵੀਜ਼ਨ ਪ੍ਰਾਪਤ ਕੀਤੀ।

Facebook Comments

Trending

Copyright © 2020 Ludhiana Live Media - All Rights Reserved.