ਲੁਧਿਆਣਾ : ਰਾਮਗੜ੍ਹੀਆ ਗਰਲਜ਼ ਕਾਲਜ, ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਵਲੋਂ ਦਸੰਬਰ 2022 ਵਿਚ ਲਈਆਂ ਗਈਆਂ ਐਮ.ਏ.(ਪੰਜਾਬੀ) ਤੀਜੇ ਸਮੈਸਟਰ ਦੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ . ਗਗਨਦੀਪ ਕੌਰ 64.5% ਅੰਕ ਪ੍ਰਾਪਤ ਕਰਕੇ ਕਾਲਜ ਵਿਚ ਪਹਿਲੇ ਸਥਾਨ ‘ਤੇ ਰਹੀ, ਰਮਨਪ੍ਰੀਤ ਕੌਰ 64.25% ਅੰਕ ਪ੍ਰਾਪਤ ਕਰਕੇ ਦੂਜੇ ਸਥਾਨ ਅਤੇ ਮਨਪ੍ਰੀਤ ਕੌਰ ਨੇ 62.5% ਅੰਕ ਪ੍ਰਾਪਤ ਕਰਕੇ ਕਾਲਜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ| 
ਪ੍ਰਿੰਸੀਪਲ ਪ੍ਰੋ ਜਸਪੌਲ ਕੌਰ ਨੇ ਪੰਜਾਬੀ ਵਿਭਾਗ ਦੇ ਸਾਰੇ ਸਟਾਫ ਮੈਂਬਰਾਂ ਤੇ ਉਨ੍ਹਾਂ ਦੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ ਅਤੇ ਦ੍ਰਿੜਤਾ ਸਦਕਾ ਹੀ ਉਹ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਨਤੀਜੇ ਹਾਸਲ ਕਰ ਸਕੇ ਹਨ।
ਸ ਰਣਜੋਧ ਸਿੰਘ ਪ੍ਰਧਾਨ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਅਤੇ ਸ ਗੁਰਚਰਨ ਸਿੰਘ ਲੋਟੇ ਜਨਰਲ ਸਕੱਤਰ ਨੇ ਵਿਦਿਆਰਥੀਆਂ ਅਤੇ ਪੰਜਾਬੀ ਵਿਭਾਗ ਦੇ ਸਟਾਫ਼ ਮੈਂਬਰਾਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਸਫਲਤਾ ਤੇ ਵਧਾਈ ਦਿੱਤੀ।