ਖੇਡਾਂ

ਨਨਕਾਣਾ ਸਾਹਿਬ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ‘ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Published

on

ਲੁਧਿਆਣਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਵਾਲੀਬਾਲ ਟੂਰਨਾਮੈਂਟ ਵਿੱਚ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਲੁਧਿਆਣਾ ਦੇ ਵਾਲੀਬਾਲ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਲੜਕੀਆਂ ਦੇ ਅੰਡਰ-14 ਵਾਲੀਬਾਲ ਟੂਰਨਾਮੈਂਟ ਦੀ ਟੀਮ ਪਹਿਲਾ ਸਥਾਨ ਹਾਸਲ ਕਰਨ ਚ ਸਫਲ ਰਹੀ । ਇਸ ਟੀਮ ਵਿੱਚ ਨਨਕਾਣਾ ਸਾਹਿਬ ਪਬਲਿਕ ਸਕੂਲ ਦੀਆਂ ਚਾਰ ਖਿਡਾਰਨਾਂ ਸ਼ਾਮਲ ਸਨ, ਜਿਨ੍ਹਾਂ ਵਿੱਚ ਵੰਸ਼ਿਕਾ ਮੌਦਗਿੱਲ, ਅਵਨੀਤ ਕੌਰ, ਸਿਮਰਦੀਪ ਕੌਰ ਅਤੇ ਜੈਸਮੀਨ ਕੌਰ ਸ਼ਾਮਲ ਸਨ।

ਇਨ੍ਹਾਂ ਵਿਚੋਂ ਵੰਸ਼ਿਕਾ ਨੂੰ ਰਾਜ ਪੱਧਰੀ ਟੂਰਨਾਮੈਂਟ ਲਈ ਚੁਣਿਆ ਗਿਆ ਹੈ। ਜਦਕਿ ਅੰਡਰ-14 ਲੜਕਿਆਂ ਦੀ ਟੀਮ ਨੇ ਜ਼ਿਲ੍ਹੇ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਟੀਮ ਵਿਚ ਨਨਕਾਣਾ ਸਾਹਿਬ ਪਬਲਿਕ ਸਕੂਲ ਦੇ ਦੋ ਵਿਦਿਆਰਥੀ ਰਾਜਵੀਰ ਸਿੰਘ ਅਤੇ ਰਾਘਵ ਅਰੋੜਾ ਸ਼ਾਮਲ ਸਨ। ਖਿਡਾਰੀਆਂ ਅਤੇ ਸਕੂਲ ਦੇ ਡੀਪੀ ਹਰਜੀਤ ਸਿੰਘ ਗਿੱਲ ਨੂੰ ਵਧਾਈ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਹਰਮੀਤ ਕੌਰ ਵੜੈਚ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਡੇ ਖਿਡਾਰੀ ਖੇਡਾਂ ਵਿਚ ਕਦਮ-ਦਰ-ਕਦਮ ਮੱਲਾਂ ਮਾਰ ਰਹੇ ਹਨ ।

Facebook Comments

Trending

Copyright © 2020 Ludhiana Live Media - All Rights Reserved.